ਮਨ ਕਾ ਜੀਉ ਪਵਨੁ ਕਥੀਅਲੇ ਪਵਨੁ ਕਹਾ ਰਸੁ ਖਾਈ

ਗਿਆਨ ਕੀ ਮੁਦ੍ਰਾ ਕਵਨ ਅਉਧੂ ਸਿਧ ਕੀ ਕਵਨ ਕਮਾਈ

ਬਿਨੁ ਸਬਦੈ ਰਸੁ ਆਵੈ ਅਉਧੂ ਹਉਮੈ ਪਿਆਸ ਜਾਈ

ਸਬਦਿ ਰਤੇ ਅੰਮ੍ਰਿਤ ਰਸੁ ਪਾਇਆ ਸਾਚੇ ਰਹੇ ਅਘਾਈ

ਕਵਨ ਬੁਧਿ ਜਿਤੁ ਅਸਥਿਰੁ ਰਹੀਐ ਕਿਤੁ ਭੋਜਨਿ ਤ੍ਰਿਪਤਾਸੈ

ਨਾਨਕ ਦੁਖੁ ਸੁਖੁ ਸਮ ਕਰਿ ਜਾਪੈ ਸਤਿਗੁਰ ਤੇ ਕਾਲੁ ਗ੍ਰਾਸੈ ॥੬੧॥

ਰੰਗਿ ਰਾਤਾ ਰਸਿ ਨਹੀ ਮਾਤਾ

ਬਿਨੁ ਗੁਰਸਬਦੈ ਜਲਿ ਬਲਿ ਤਾਤਾ

ਬਿੰਦੁ ਰਾਖਿਆ ਸਬਦੁ ਭਾਖਿਆ

ਪਵਨੁ ਸਾਧਿਆ ਸਚੁ ਅਰਾਧਿਆ

ਅਕਥ ਕਥਾ ਲੇ ਸਮ ਕਰਿ ਰਹੈ

ਤਉ ਨਾਨਕ ਆਤਮ ਰਾਮ ਕਉ ਲਹੈ ॥੬੨॥

ਗੁਰ ਪਰਸਾਦੀ ਰੰਗੇ ਰਾਤਾ

ਅੰਮ੍ਰਿਤੁ ਪੀਆ ਸਾਚੇ ਮਾਤਾ

ਗੁਰ ਵੀਚਾਰੀ ਅਗਨਿ ਨਿਵਾਰੀ

ਅਪਿਉ ਪੀਓ ਆਤਮ ਸੁਖੁ ਧਾਰੀ

ਸਚੁ ਅਰਾਧਿਆ ਗੁਰਮੁਖਿ ਤਰੁ ਤਾਰੀ

ਨਾਨਕ ਬੂਝੈ ਕੋ ਵੀਚਾਰੀ ॥੬੩॥

ਇਹੁ ਮਨੁ ਮੈਗਲੁ ਕਹਾ ਬਸੀਅਲੇ ਕਹਾ ਬਸੈ ਇਹੁ ਪਵਨਾ

ਕਹਾ ਬਸੈ ਸੁ ਸਬਦੁ ਅਉਧੂ ਤਾ ਕਉ ਚੂਕੈ ਮਨ ਕਾ ਭਵਨਾ

ਨਦਰਿ ਕਰੇ ਤਾ ਸਤਿਗੁਰੁ ਮੇਲੇ ਤਾ ਨਿਜ ਘਰਿ ਵਾਸਾ ਇਹੁ ਮਨੁ ਪਾਏ

ਆਪੈ ਆਪੁ ਖਾਇ ਤਾ ਨਿਰਮਲੁ ਹੋਵੈ ਧਾਵਤੁ ਵਰਜਿ ਰਹਾਏ

ਕਿਉ ਮੂਲੁ ਪਛਾਣੈ ਆਤਮੁ ਜਾਣੈ ਕਿਉ ਸਸਿ ਘਰਿ ਸੂਰੁ ਸਮਾਵੈ

ਗੁਰਮੁਖਿ ਹਉਮੈ ਵਿਚਹੁ ਖੋਵੈ ਤਉ ਨਾਨਕ ਸਹਜਿ ਸਮਾਵੈ ॥੬੪॥