ਸਲੋਕ ਮਃ

ਵੇਲਿ ਪਿੰਞਾਇਆ ਕਤਿ ਵੁਣਾਇਆ

ਕਟਿ ਕੁਟਿ ਕਰਿ ਖੁੰਬਿ ਚੜਾਇਆ

ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ

ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ

ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ

ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ਹੰਢੈ

ਸਚੁ ਪੁਰਾਣਾ ਹੋਵੈ ਨਾਹੀ ਸੀਤਾ ਕਦੇ ਪਾਟੈ

ਨਾਨਕ ਸਾਹਿਬੁ ਸਚੋ ਸਚਾ ਤਿਚਰੁ ਜਾਪੀ ਜਾਪੈ ॥੧॥

ਮਃ

ਸਚ ਕੀ ਕਾਤੀ ਸਚੁ ਸਭੁ ਸਾਰੁ

ਘਾੜਤ ਤਿਸ ਕੀ ਅਪਰ ਅਪਾਰ

ਸਬਦੇ ਸਾਣ ਰਖਾਈ ਲਾਇ

ਗੁਣ ਕੀ ਥੇਕੈ ਵਿਚਿ ਸਮਾਇ

ਤਿਸ ਦਾ ਕੁਠਾ ਹੋਵੈ ਸੇਖੁ

ਲੋਹੂ ਲਬੁ ਨਿਕਥਾ ਵੇਖੁ

ਹੋਇ ਹਲਾਲੁ ਲਗੈ ਹਕਿ ਜਾਇ

ਨਾਨਕ ਦਰਿ ਦੀਦਾਰਿ ਸਮਾਇ ॥੨॥

ਮਃ

ਕਮਰਿ ਕਟਾਰਾ ਬੰਕੁੜਾ ਬੰਕੇ ਕਾ ਅਸਵਾਰੁ

ਗਰਬੁ ਕੀਜੈ ਨਾਨਕਾ ਮਤੁ ਸਿਰਿ ਆਵੈ ਭਾਰੁ ॥੩॥

ਪਉੜੀ

ਸੋ ਸਤਸੰਗਤਿ ਸਬਦਿ ਮਿਲੈ ਜੋ ਗੁਰਮੁਖਿ ਚਲੈ

ਸਚੁ ਧਿਆਇਨਿ ਸੇ ਸਚੇ ਜਿਨ ਹਰਿ ਖਰਚੁ ਧਨੁ ਪਲੈ

ਭਗਤ ਸੋਹਨਿ ਗੁਣ ਗਾਵਦੇ ਗੁਰਮਤਿ ਅਚਲੈ

ਰਤਨ ਬੀਚਾਰੁ ਮਨਿ ਵਸਿਆ ਗੁਰ ਕੈ ਸਬਦਿ ਭਲੈ

ਆਪੇ ਮੇਲਿ ਮਿਲਾਇਦਾ ਆਪੇ ਦੇਇ ਵਡਿਆਈ ॥੧੯॥

ਸਲੋਕ ਮਃ

ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ

ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥

ਮਃ

ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ

ਕਿਆ ਕਰੇ ਏਹ ਬਪੁੜੀ ਜਾਂ ਭੋੁਲਾਏ ਸੋਇ ॥੨॥

ਪਉੜੀ

ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ

ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ

ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ

ਅੰਤਰਜਾਮੀ ਅਗਮੁ ਰਸਨਾ ਏਕੁ ਭਨੁ

ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ ॥੨੦॥

ਸਲੋਕੁ ਮਃ

ਸਰਵਰ ਹੰਸ ਧੁਰੇ ਹੀ ਮੇਲਾ ਖਸਮੈ ਏਵੈ ਭਾਣਾ

ਸਰਵਰ ਅੰਦਰਿ ਹੀਰਾ ਮੋਤੀ ਸੋ ਹੰਸਾ ਕਾ ਖਾਣਾ

ਬਗੁਲਾ ਕਾਗੁ ਰਹਈ ਸਰਵਰਿ ਜੇ ਹੋਵੈ ਅਤਿ ਸਿਆਣਾ

ਓਨਾ ਰਿਜਕੁ ਪਇਓ ਓਥੈ ਓਨੑਾ ਹੋਰੋ ਖਾਣਾ

ਸਚਿ ਕਮਾਣੈ ਸਚੋ ਪਾਈਐ ਕੂੜੈ ਕੂੜਾ ਮਾਣਾ

ਨਾਨਕ ਤਿਨ ਕੌ ਸਤਿਗੁਰੁ ਮਿਲਿਆ ਜਿਨਾ ਧੁਰੇ ਪੈਯਾ ਪਰਵਾਣਾ ॥੧॥

ਮਃ

ਸਾਹਿਬੁ ਮੇਰਾ ਉਜਲਾ ਜੇ ਕੋ ਚਿਤਿ ਕਰੇਇ

ਨਾਨਕ ਸੋਈ ਸੇਵੀਐ ਸਦਾ ਸਦਾ ਜੋ ਦੇਇ

ਨਾਨਕ ਸੋਈ ਸੇਵੀਐ ਜਿਤੁ ਸੇਵਿਐ ਦੁਖੁ ਜਾਇ

ਅਵਗੁਣ ਵੰਞਨਿ ਗੁਣ ਰਵਹਿ ਮਨਿ ਸੁਖੁ ਵਸੈ ਆਇ ॥੨॥

ਪਉੜੀ

ਆਪੇ ਆਪਿ ਵਰਤਦਾ ਆਪਿ ਤਾੜੀ ਲਾਈਅਨੁ

ਆਪੇ ਹੀ ਉਪਦੇਸਦਾ ਗੁਰਮੁਖਿ ਪਤੀਆਈਅਨੁ

ਇਕਿ ਆਪੇ ਉਝੜਿ ਪਾਇਅਨੁ ਇਕਿ ਭਗਤੀ ਲਾਇਅਨੁ

ਜਿਸੁ ਆਪਿ ਬੁਝਾਏ ਸੋ ਬੁਝਸੀ ਆਪੇ ਨਾਇ ਲਾਈਅਨੁ

ਨਾਨਕ ਨਾਮੁ ਧਿਆਈਐ ਸਚੀ ਵਡਿਆਈ ॥੨੧॥੧॥ ਸੁਧੁ