ਸਲੋਕ ਮਃ ੫ ॥
ਹਰਿ ਇਕਸੈ ਨਾਲਿ ਮੈ ਦੋਸਤੀ ਹਰਿ ਇਕਸੈ ਨਾਲਿ ਮੈ ਰੰਗੁ ॥
ਹਰਿ ਇਕੋ ਮੇਰਾ ਸਜਣੋ ਹਰਿ ਇਕਸੈ ਨਾਲਿ ਮੈ ਸੰਗੁ ॥
ਹਰਿ ਇਕਸੈ ਨਾਲਿ ਮੈ ਗੋਸਟੇ ਮੁਹੁ ਮੈਲਾ ਕਰੈ ਨ ਭੰਗੁ ॥
ਜਾਣੈ ਬਿਰਥਾ ਜੀਅ ਕੀ ਕਦੇ ਨ ਮੋੜੈ ਰੰਗੁ ॥
ਹਰਿ ਇਕੋ ਮੇਰਾ ਮਸਲਤੀ ਭੰਨਣ ਘੜਨ ਸਮਰਥੁ ॥
ਹਰਿ ਇਕੋ ਮੇਰਾ ਦਾਤਾਰੁ ਹੈ ਸਿਰਿ ਦਾਤਿਆ ਜਗ ਹਥੁ ॥
ਹਰਿ ਇਕਸੈ ਦੀ ਮੈ ਟੇਕ ਹੈ ਜੋ ਸਿਰਿ ਸਭਨਾ ਸਮਰਥੁ ॥
ਸਤਿਗੁਰਿ ਸੰਤੁ ਮਿਲਾਇਆ ਮਸਤਕਿ ਧਰਿ ਕੈ ਹਥੁ ॥
ਵਡਾ ਸਾਹਿਬੁ ਗੁਰੂ ਮਿਲਾਇਆ ਜਿਨਿ ਤਾਰਿਆ ਸਗਲ ਜਗਤੁ ॥
ਮਨ ਕੀਆ ਇਛਾ ਪੂਰੀਆ ਪਾਇਆ ਧੁਰਿ ਸੰਜੋਗ ॥
ਨਾਨਕ ਪਾਇਆ ਸਚੁ ਨਾਮੁ ਸਦ ਹੀ ਭੋਗੇ ਭੋਗ ॥੧॥
ਮਃ ੫ ॥
ਮਨਮੁਖਾ ਕੇਰੀ ਦੋਸਤੀ ਮਾਇਆ ਕਾ ਸਨਬੰਧੁ ॥
ਵੇਖਦਿਆ ਹੀ ਭਜਿ ਜਾਨਿ ਕਦੇ ਨ ਪਾਇਨਿ ਬੰਧੁ ॥
ਜਿਚਰੁ ਪੈਨਨਿ ਖਾਵਨੑੇ ਤਿਚਰੁ ਰਖਨਿ ਗੰਢੁ ॥
ਜਿਤੁ ਦਿਨਿ ਕਿਛੁ ਨ ਹੋਵਈ ਤਿਤੁ ਦਿਨਿ ਬੋਲਨਿ ਗੰਧੁ ॥
ਜੀਅ ਕੀ ਸਾਰ ਨ ਜਾਣਨੀ ਮਨਮੁਖ ਅਗਿਆਨੀ ਅੰਧੁ ॥
ਕੂੜਾ ਗੰਢੁ ਨ ਚਲਈ ਚਿਕੜਿ ਪਥਰ ਬੰਧੁ ॥
ਅੰਧੇ ਆਪੁ ਨ ਜਾਣਨੀ ਫਕੜੁ ਪਿਟਨਿ ਧੰਧੁ ॥
ਝੂਠੈ ਮੋਹਿ ਲਪਟਾਇਆ ਹਉ ਹਉ ਕਰਤ ਬਿਹੰਧੁ ॥
ਕ੍ਰਿਪਾ ਕਰੇ ਜਿਸੁ ਆਪਣੀ ਧੁਰਿ ਪੂਰਾ ਕਰਮੁ ਕਰੇਇ ॥
ਜਨ ਨਾਨਕ ਸੇ ਜਨ ਉਬਰੇ ਜੋ ਸਤਿਗੁਰ ਸਰਣਿ ਪਰੇ ॥੨॥
ਪਉੜੀ ॥
ਜੋ ਰਤੇ ਦੀਦਾਰ ਸੇਈ ਸਚੁ ਹਾਕੁ ॥
ਜਿਨੀ ਜਾਤਾ ਖਸਮੁ ਕਿਉ ਲਭੈ ਤਿਨਾ ਖਾਕੁ ॥
ਮਨੁ ਮੈਲਾ ਵੇਕਾਰੁ ਹੋਵੈ ਸੰਗਿ ਪਾਕੁ ॥
ਦਿਸੈ ਸਚਾ ਮਹਲੁ ਖੁਲੈ ਭਰਮ ਤਾਕੁ ॥
ਜਿਸਹਿ ਦਿਖਾਲੇ ਮਹਲੁ ਤਿਸੁ ਨ ਮਿਲੈ ਧਾਕੁ ॥
ਮਨੁ ਤਨੁ ਹੋਇ ਨਿਹਾਲੁ ਬਿੰਦਕ ਨਦਰਿ ਝਾਕੁ ॥
ਨਉ ਨਿਧਿ ਨਾਮੁ ਨਿਧਾਨੁ ਗੁਰ ਕੈ ਸਬਦਿ ਲਾਗੁ ॥
ਤਿਸੈ ਮਿਲੈ ਸੰਤ ਖਾਕੁ ਮਸਤਕਿ ਜਿਸੈ ਭਾਗੁ ॥੫॥
ਸਲੋਕ ਮਃ ੫ ॥
ਹਰਣਾਖੀ ਕੂ ਸਚੁ ਵੈਣੁ ਸੁਣਾਈ ਜੋ ਤਉ ਕਰੇ ਉਧਾਰਣੁ ॥
ਸੁੰਦਰ ਬਚਨ ਤੁਮ ਸੁਣਹੁ ਛਬੀਲੀ ਪਿਰੁ ਤੈਡਾ ਮਨ ਸਾਧਾਰਣੁ ॥
ਦੁਰਜਨ ਸੇਤੀ ਨੇਹੁ ਰਚਾਇਓ ਦਸਿ ਵਿਖਾ ਮੈ ਕਾਰਣੁ ॥
ਊਣੀ ਨਾਹੀ ਝੂਣੀ ਨਾਹੀ ਨਾਹੀ ਕਿਸੈ ਵਿਹੂਣੀ ॥
ਪਿਰੁ ਛੈਲੁ ਛਬੀਲਾ ਛਡਿ ਗਵਾਇਓ ਦੁਰਮਤਿ ਕਰਮਿ ਵਿਹੂਣੀ ॥
ਨਾ ਹਉ ਭੁਲੀ ਨਾ ਹਉ ਚੁਕੀ ਨਾ ਮੈ ਨਾਹੀ ਦੋਸਾ ॥
ਜਿਤੁ ਹਉ ਲਾਈ ਤਿਤੁ ਹਉ ਲਗੀ ਤੂ ਸੁਣਿ ਸਚੁ ਸੰਦੇਸਾ ॥
ਸਾਈ ਸੋੁਹਾਗਣਿ ਸਾਈ ਭਾਗਣਿ ਜੈ ਪਿਰਿ ਕਿਰਪਾ ਧਾਰੀ ॥
ਪਿਰਿ ਅਉਗਣ ਤਿਸ ਕੇ ਸਭਿ ਗਵਾਏ ਗਲ ਸੇਤੀ ਲਾਇ ਸਵਾਰੀ ॥
ਕਰਮਹੀਣ ਧਨ ਕਰੈ ਬਿਨੰਤੀ ਕਦਿ ਨਾਨਕ ਆਵੈ ਵਾਰੀ ॥
ਸਭਿ ਸੁਹਾਗਣਿ ਮਾਣਹਿ ਰਲੀਆ ਇਕ ਦੇਵਹੁ ਰਾਤਿ ਮੁਰਾਰੀ ॥੧॥