ਮਃ

ਕਾਹੇ ਮਨ ਤੂ ਡੋਲਤਾ ਹਰਿ ਮਨਸਾ ਪੂਰਣਹਾਰੁ

ਸਤਿਗੁਰੁ ਪੁਰਖੁ ਧਿਆਇ ਤੂ ਸਭਿ ਦੁਖ ਵਿਸਾਰਣਹਾਰੁ

ਹਰਿ ਨਾਮਾ ਆਰਾਧਿ ਮਨ ਸਭਿ ਕਿਲਵਿਖ ਜਾਹਿ ਵਿਕਾਰ

ਜਿਨ ਕਉ ਪੂਰਬਿ ਲਿਖਿਆ ਤਿਨ ਰੰਗੁ ਲਗਾ ਨਿਰੰਕਾਰ

ਓਨੀ ਛਡਿਆ ਮਾਇਆ ਸੁਆਵੜਾ ਧਨੁ ਸੰਚਿਆ ਨਾਮੁ ਅਪਾਰੁ

ਅਠੇ ਪਹਰ ਇਕਤੈ ਲਿਵੈ ਮੰਨੇਨਿ ਹੁਕਮੁ ਅਪਾਰੁ

ਜਨੁ ਨਾਨਕੁ ਮੰਗੈ ਦਾਨੁ ਇਕੁ ਦੇਹੁ ਦਰਸੁ ਮਨਿ ਪਿਆਰੁ ॥੨॥

ਪਉੜੀ

ਜਿਸੁ ਤੂ ਆਵਹਿ ਚਿਤਿ ਤਿਸ ਨੋ ਸਦਾ ਸੁਖ

ਜਿਸੁ ਤੂ ਆਵਹਿ ਚਿਤਿ ਤਿਸੁ ਜਮ ਨਾਹਿ ਦੁਖ

ਜਿਸੁ ਤੂ ਆਵਹਿ ਚਿਤਿ ਤਿਸੁ ਕਿ ਕਾੜਿਆ

ਜਿਸ ਦਾ ਕਰਤਾ ਮਿਤ੍ਰੁ ਸਭਿ ਕਾਜ ਸਵਾਰਿਆ

ਜਿਸੁ ਤੂ ਆਵਹਿ ਚਿਤਿ ਸੋ ਪਰਵਾਣੁ ਜਨੁ

ਜਿਸੁ ਤੂ ਆਵਹਿ ਚਿਤਿ ਬਹੁਤਾ ਤਿਸੁ ਧਨੁ

ਜਿਸੁ ਤੂ ਆਵਹਿ ਚਿਤਿ ਸੋ ਵਡ ਪਰਵਾਰਿਆ

ਜਿਸੁ ਤੂ ਆਵਹਿ ਚਿਤਿ ਤਿਨਿ ਕੁਲ ਉਧਾਰਿਆ ॥੬॥

ਸਲੋਕ ਮਃ

ਅੰਦਰਹੁ ਅੰਨਾ ਬਾਹਰਹੁ ਅੰਨਾ ਕੂੜੀ ਕੂੜੀ ਗਾਵੈ

ਦੇਹੀ ਧੋਵੈ ਚਕ੍ਰ ਬਣਾਏ ਮਾਇਆ ਨੋ ਬਹੁ ਧਾਵੈ

ਅੰਦਰਿ ਮੈਲੁ ਉਤਰੈ ਹਉਮੈ ਫਿਰਿ ਫਿਰਿ ਆਵੈ ਜਾਵੈ

ਨੀਂਦ ਵਿਆਪਿਆ ਕਾਮਿ ਸੰਤਾਪਿਆ ਮੁਖਹੁ ਹਰਿ ਹਰਿ ਕਹਾਵੈ

ਬੈਸਨੋ ਨਾਮੁ ਕਰਮ ਹਉ ਜੁਗਤਾ ਤੁਹ ਕੁਟੇ ਕਿਆ ਫਲੁ ਪਾਵੈ

ਹੰਸਾ ਵਿਚਿ ਬੈਠਾ ਬਗੁ ਬਣਈ ਨਿਤ ਬੈਠਾ ਮਛੀ ਨੋ ਤਾਰ ਲਾਵੈ

ਜਾ ਹੰਸ ਸਭਾ ਵੀਚਾਰੁ ਕਰਿ ਦੇਖਨਿ ਤਾ ਬਗਾ ਨਾਲਿ ਜੋੜੁ ਕਦੇ ਆਵੈ

ਹੰਸਾ ਹੀਰਾ ਮੋਤੀ ਚੁਗਣਾ ਬਗੁ ਡਡਾ ਭਾਲਣ ਜਾਵੈ

ਉਡਰਿਆ ਵੇਚਾਰਾ ਬਗੁਲਾ ਮਤੁ ਹੋਵੈ ਮੰਞੁ ਲਖਾਵੈ

ਜਿਤੁ ਕੋ ਲਾਇਆ ਤਿਤ ਹੀ ਲਾਗਾ ਕਿਸੁ ਦੋਸੁ ਦਿਚੈ ਜਾ ਹਰਿ ਏਵੈ ਭਾਵੈ

ਸਤਿਗੁਰੁ ਸਰਵਰੁ ਰਤਨੀ ਭਰਪੂਰੇ ਜਿਸੁ ਪ੍ਰਾਪਤਿ ਸੋ ਪਾਵੈ

ਸਿਖ ਹੰਸ ਸਰਵਰਿ ਇਕਠੇ ਹੋਏ ਸਤਿਗੁਰ ਕੈ ਹੁਕਮਾਵੈ

ਰਤਨ ਪਦਾਰਥ ਮਾਣਕ ਸਰਵਰਿ ਭਰਪੂਰੇ ਖਾਇ ਖਰਚਿ ਰਹੇ ਤੋਟਿ ਆਵੈ

ਸਰਵਰ ਹੰਸੁ ਦੂਰਿ ਹੋਈ ਕਰਤੇ ਏਵੈ ਭਾਵੈ

ਜਨ ਨਾਨਕ ਜਿਸ ਦੈ ਮਸਤਕਿ ਭਾਗੁ ਧੁਰਿ ਲਿਖਿਆ ਸੋ ਸਿਖੁ ਗੁਰੂ ਪਹਿ ਆਵੈ

ਆਪਿ ਤਰਿਆ ਕੁਟੰਬ ਸਭਿ ਤਾਰੇ ਸਭਾ ਸ੍ਰਿਸਟਿ ਛਡਾਵੈ ॥੧॥