ਮਃ

ਪੰਡਿਤੁ ਆਖਾਏ ਬਹੁਤੀ ਰਾਹੀ ਕੋਰੜ ਮੋਠ ਜਿਨੇਹਾ

ਅੰਦਰਿ ਮੋਹੁ ਨਿਤ ਭਰਮਿ ਵਿਆਪਿਆ ਤਿਸਟਸਿ ਨਾਹੀ ਦੇਹਾ

ਕੂੜੀ ਆਵੈ ਕੂੜੀ ਜਾਵੈ ਮਾਇਆ ਕੀ ਨਿਤ ਜੋਹਾ

ਸਚੁ ਕਹੈ ਤਾ ਛੋਹੋ ਆਵੈ ਅੰਤਰਿ ਬਹੁਤਾ ਰੋਹਾ

ਵਿਆਪਿਆ ਦੁਰਮਤਿ ਕੁਬੁਧਿ ਕੁਮੂੜਾ ਮਨਿ ਲਾਗਾ ਤਿਸੁ ਮੋਹਾ

ਠਗੈ ਸੇਤੀ ਠਗੁ ਰਲਿ ਆਇਆ ਸਾਥੁ ਭਿ ਇਕੋ ਜੇਹਾ

ਸਤਿਗੁਰੁ ਸਰਾਫੁ ਨਦਰੀ ਵਿਚਦੋ ਕਢੈ ਤਾਂ ਉਘੜਿ ਆਇਆ ਲੋਹਾ

ਬਹੁਤੇਰੀ ਥਾਈ ਰਲਾਇ ਰਲਾਇ ਦਿਤਾ ਉਘੜਿਆ ਪੜਦਾ ਅਗੈ ਆਇ ਖਲੋਹਾ

ਸਤਿਗੁਰ ਕੀ ਜੇ ਸਰਣੀ ਆਵੈ ਫਿਰਿ ਮਨੂਰਹੁ ਕੰਚਨੁ ਹੋਹਾ

ਸਤਿਗੁਰੁ ਨਿਰਵੈਰੁ ਪੁਤ੍ਰ ਸਤ੍ਰ ਸਮਾਨੇ ਅਉਗਣ ਕਟੇ ਕਰੇ ਸੁਧੁ ਦੇਹਾ

ਨਾਨਕ ਜਿਸੁ ਧੁਰਿ ਮਸਤਕਿ ਹੋਵੈ ਲਿਖਿਆ ਤਿਸੁ ਸਤਿਗੁਰ ਨਾਲਿ ਸਨੇਹਾ

ਅੰਮ੍ਰਿਤ ਬਾਣੀ ਸਤਿਗੁਰ ਪੂਰੇ ਕੀ ਜਿਸੁ ਕਿਰਪਾਲੁ ਹੋਵੈ ਤਿਸੁ ਰਿਦੈ ਵਸੇਹਾ

ਆਵਣ ਜਾਣਾ ਤਿਸ ਕਾ ਕਟੀਐ ਸਦਾ ਸਦਾ ਸੁਖੁ ਹੋਹਾ ॥੨॥

ਪਉੜੀ

ਜੋ ਤੁਧੁ ਭਾਣਾ ਜੰਤੁ ਸੋ ਤੁਧੁ ਬੁਝਈ

ਜੋ ਤੁਧੁ ਭਾਣਾ ਜੰਤੁ ਸੁ ਦਰਗਹ ਸਿਝਈ

ਜਿਸ ਨੋ ਤੇਰੀ ਨਦਰਿ ਹਉਮੈ ਤਿਸੁ ਗਈ

ਜਿਸ ਨੋ ਤੂ ਸੰਤੁਸਟੁ ਕਲਮਲ ਤਿਸੁ ਖਈ

ਜਿਸ ਕੈ ਸੁਆਮੀ ਵਲਿ ਨਿਰਭਉ ਸੋ ਭਈ

ਜਿਸ ਨੋ ਤੂ ਕਿਰਪਾਲੁ ਸਚਾ ਸੋ ਥਿਅਈ

ਜਿਸ ਨੋ ਤੇਰੀ ਮਇਆ ਪੋਹੈ ਅਗਨਈ

ਤਿਸ ਨੋ ਸਦਾ ਦਇਆਲੁ ਜਿਨਿ ਗੁਰ ਤੇ ਮਤਿ ਲਈ ॥੭॥

ਸਲੋਕ ਮਃ

ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ

ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ

ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ

ਹਥ ਦੇਇ ਆਪਿ ਰਖੁ ਵਿਆਪੈ ਭਉ ਕੋਇ

ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ

ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ

ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ

ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ

ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ

ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥

ਮਃ

ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ

ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ

ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ

ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ

ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ

ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ

ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ

ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥

ਪਉੜੀ

ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ

ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ

ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ

ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ

ਜਿਸ ਨੋ ਤੇਰੀ ਨਦਰਿ ਲੇਖਾ ਪੁਛੀਐ

ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ

ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ

ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥

ਸਲੋਕ ਮਹਲਾ

ਹੋਹੁ ਕ੍ਰਿਪਾਲ ਸੁਆਮੀ ਮੇਰੇ ਸੰਤਾਂ ਸੰਗਿ ਵਿਹਾਵੇ

ਤੁਧਹੁ ਭੁਲੇ ਸਿ ਜਮਿ ਜਮਿ ਮਰਦੇ ਤਿਨ ਕਦੇ ਚੁਕਨਿ ਹਾਵੇ ॥੧॥

ਮਃ

ਸਤਿਗੁਰੁ ਸਿਮਰਹੁ ਆਪਣਾ ਘਟਿ ਅਵਘਟਿ ਘਟ ਘਾਟ

ਹਰਿ ਹਰਿ ਨਾਮੁ ਜਪੰਤਿਆ ਕੋਇ ਬੰਧੈ ਵਾਟ ॥੨॥