ਪਉੜੀ

ਤਿਥੈ ਤੂ ਸਮਰਥੁ ਜਿਥੈ ਕੋਇ ਨਾਹਿ

ਓਥੈ ਤੇਰੀ ਰਖ ਅਗਨੀ ਉਦਰ ਮਾਹਿ

ਸੁਣਿ ਕੈ ਜਮ ਕੇ ਦੂਤ ਨਾਇ ਤੇਰੈ ਛਡਿ ਜਾਹਿ

ਭਉਜਲੁ ਬਿਖਮੁ ਅਸਗਾਹੁ ਗੁਰਸਬਦੀ ਪਾਰਿ ਪਾਹਿ

ਜਿਨ ਕਉ ਲਗੀ ਪਿਆਸ ਅੰਮ੍ਰਿਤੁ ਸੇਇ ਖਾਹਿ

ਕਲਿ ਮਹਿ ਏਹੋ ਪੁੰਨੁ ਗੁਣ ਗੋਵਿੰਦ ਗਾਹਿ

ਸਭਸੈ ਨੋ ਕਿਰਪਾਲੁ ਸਮੑਾਲੇ ਸਾਹਿ ਸਾਹਿ

ਬਿਰਥਾ ਕੋਇ ਜਾਇ ਜਿ ਆਵੈ ਤੁਧੁ ਆਹਿ ॥੯॥

ਸਲੋਕ ਮਃ

ਦੂਜਾ ਤਿਸੁ ਬੁਝਾਇਹੁ ਪਾਰਬ੍ਰਹਮ ਨਾਮੁ ਦੇਹੁ ਆਧਾਰੁ

ਅਗਮੁ ਅਗੋਚਰੁ ਸਾਹਿਬੋ ਸਮਰਥੁ ਸਚੁ ਦਾਤਾਰੁ

ਤੂ ਨਿਹਚਲੁ ਨਿਰਵੈਰੁ ਸਚੁ ਸਚਾ ਤੁਧੁ ਦਰਬਾਰੁ

ਕੀਮਤਿ ਕਹਣੁ ਜਾਈਐ ਅੰਤੁ ਪਾਰਾਵਾਰੁ

ਪ੍ਰਭੁ ਛੋਡਿ ਹੋਰੁ ਜਿ ਮੰਗਣਾ ਸਭੁ ਬਿਖਿਆ ਰਸ ਛਾਰੁ

ਸੇ ਸੁਖੀਏ ਸਚੁ ਸਾਹ ਸੇ ਜਿਨ ਸਚਾ ਬਿਉਹਾਰੁ

ਜਿਨਾ ਲਗੀ ਪ੍ਰੀਤਿ ਪ੍ਰਭ ਨਾਮ ਸਹਜ ਸੁਖ ਸਾਰੁ

ਨਾਨਕ ਇਕੁ ਆਰਾਧੇ ਸੰਤਨ ਰੇਣਾਰੁ ॥੧॥

ਮਃ

ਅਨਦ ਸੂਖ ਬਿਸ੍ਰਾਮ ਨਿਤ ਹਰਿ ਕਾ ਕੀਰਤਨੁ ਗਾਇ

ਅਵਰ ਸਿਆਣਪ ਛਾਡਿ ਦੇਹਿ ਨਾਨਕ ਉਧਰਸਿ ਨਾਇ ॥੨॥

ਪਉੜੀ

ਨਾ ਤੂ ਆਵਹਿ ਵਸਿ ਬਹੁਤੁ ਘਿਣਾਵਣੇ

ਨਾ ਤੂ ਆਵਹਿ ਵਸਿ ਬੇਦ ਪੜਾਵਣੇ

ਨਾ ਤੂ ਆਵਹਿ ਵਸਿ ਤੀਰਥਿ ਨਾਈਐ

ਨਾ ਤੂ ਆਵਹਿ ਵਸਿ ਧਰਤੀ ਧਾਈਐ

ਨਾ ਤੂ ਆਵਹਿ ਵਸਿ ਕਿਤੈ ਸਿਆਣਪੈ

ਨਾ ਤੂ ਆਵਹਿ ਵਸਿ ਬਹੁਤਾ ਦਾਨੁ ਦੇ

ਸਭੁ ਕੋ ਤੇਰੈ ਵਸਿ ਅਗਮ ਅਗੋਚਰਾ

ਤੂ ਭਗਤਾ ਕੈ ਵਸਿ ਭਗਤਾ ਤਾਣੁ ਤੇਰਾ ॥੧੦॥

ਸਲੋਕ ਮਃ

ਆਪੇ ਵੈਦੁ ਆਪਿ ਨਾਰਾਇਣੁ

ਏਹਿ ਵੈਦ ਜੀਅ ਕਾ ਦੁਖੁ ਲਾਇਣ

ਗੁਰ ਕਾ ਸਬਦੁ ਅੰਮ੍ਰਿਤ ਰਸੁ ਖਾਇਣ

ਨਾਨਕ ਜਿਸੁ ਮਨਿ ਵਸੈ ਤਿਸ ਕੇ ਸਭਿ ਦੂਖ ਮਿਟਾਇਣ ॥੧॥

ਮਃ

ਹੁਕਮਿ ਉਛਲੈ ਹੁਕਮੇ ਰਹੈ

ਹੁਕਮੇ ਦੁਖੁ ਸੁਖੁ ਸਮ ਕਰਿ ਸਹੈ

ਹੁਕਮੇ ਨਾਮੁ ਜਪੈ ਦਿਨੁ ਰਾਤਿ

ਨਾਨਕ ਜਿਸ ਨੋ ਹੋਵੈ ਦਾਤਿ

ਹੁਕਮਿ ਮਰੈ ਹੁਕਮੇ ਹੀ ਜੀਵੈ

ਹੁਕਮੇ ਨਾਨੑਾ ਵਡਾ ਥੀਵੈ

ਹੁਕਮੇ ਸੋਗ ਹਰਖ ਆਨੰਦ

ਹੁਕਮੇ ਜਪੈ ਨਿਰੋਧਰ ਗੁਰਮੰਤ

ਹੁਕਮੇ ਆਵਣੁ ਜਾਣੁ ਰਹਾਏ

ਨਾਨਕ ਜਾ ਕਉ ਭਗਤੀ ਲਾਏ ॥੨॥

ਪਉੜੀ

ਹਉ ਤਿਸੁ ਢਾਢੀ ਕੁਰਬਾਣੁ ਜਿ ਤੇਰਾ ਸੇਵਦਾਰੁ

ਹਉ ਤਿਸੁ ਢਾਢੀ ਬਲਿਹਾਰ ਜਿ ਗਾਵੈ ਗੁਣ ਅਪਾਰ

ਸੋ ਢਾਢੀ ਧਨੁ ਧੰਨੁ ਜਿਸੁ ਲੋੜੇ ਨਿਰੰਕਾਰੁ

ਸੋ ਢਾਢੀ ਭਾਗਠੁ ਜਿਸੁ ਸਚਾ ਦੁਆਰ ਬਾਰੁ

ਓਹੁ ਢਾਢੀ ਤੁਧੁ ਧਿਆਇ ਕਲਾਣੇ ਦਿਨੁ ਰੈਣਾਰ

ਮੰਗੈ ਅੰਮ੍ਰਿਤ ਨਾਮੁ ਆਵੈ ਕਦੇ ਹਾਰਿ

ਕਪੜੁ ਭੋਜਨੁ ਸਚੁ ਰਹਦਾ ਲਿਵੈ ਧਾਰ

ਸੋ ਢਾਢੀ ਗੁਣਵੰਤੁ ਜਿਸ ਨੋ ਪ੍ਰਭ ਪਿਆਰੁ ॥੧੧॥