ਪਉੜੀ

ਸਭੇ ਦੁਖ ਸੰਤਾਪ ਜਾਂ ਤੁਧਹੁ ਭੁਲੀਐ

ਜੇ ਕੀਚਨਿ ਲਖ ਉਪਾਵ ਤਾਂ ਕਹੀ ਘੁਲੀਐ

ਜਿਸ ਨੋ ਵਿਸਰੈ ਨਾਉ ਸੁ ਨਿਰਧਨੁ ਕਾਂਢੀਐ

ਜਿਸ ਨੋ ਵਿਸਰੈ ਨਾਉ ਸੁ ਜੋਨੀ ਹਾਂਢੀਐ

ਜਿਸੁ ਖਸਮੁ ਆਵੈ ਚਿਤਿ ਤਿਸੁ ਜਮੁ ਡੰਡੁ ਦੇ

ਜਿਸੁ ਖਸਮੁ ਆਵੀ ਚਿਤਿ ਰੋਗੀ ਸੇ ਗਣੇ

ਜਿਸੁ ਖਸਮੁ ਆਵੀ ਚਿਤਿ ਸੁ ਖਰੋ ਅਹੰਕਾਰੀਆ

ਸੋਈ ਦੁਹੇਲਾ ਜਗਿ ਜਿਨਿ ਨਾਉ ਵਿਸਾਰੀਆ ॥੧੪॥

ਸਲੋਕ ਮਃ

ਤੈਡੀ ਬੰਦਸਿ ਮੈ ਕੋਇ ਡਿਠਾ ਤੂ ਨਾਨਕ ਮਨਿ ਭਾਣਾ

ਘੋਲਿ ਘੁਮਾਈ ਤਿਸੁ ਮਿਤ੍ਰ ਵਿਚੋਲੇ ਜੈ ਮਿਲਿ ਕੰਤੁ ਪਛਾਣਾ ॥੧॥

ਮਃ

ਪਾਵ ਸੁਹਾਵੇ ਜਾਂ ਤਉ ਧਿਰਿ ਜੁਲਦੇ ਸੀਸੁ ਸੁਹਾਵਾ ਚਰਣੀ

ਮੁਖੁ ਸੁਹਾਵਾ ਜਾਂ ਤਉ ਜਸੁ ਗਾਵੈ ਜੀਉ ਪਇਆ ਤਉ ਸਰਣੀ ॥੨॥

ਪਉੜੀ

ਮਿਲਿ ਨਾਰੀ ਸਤਸੰਗਿ ਮੰਗਲੁ ਗਾਵੀਆ

ਘਰ ਕਾ ਹੋਆ ਬੰਧਾਨੁ ਬਹੁੜਿ ਧਾਵੀਆ

ਬਿਨਠੀ ਦੁਰਮਤਿ ਦੁਰਤੁ ਸੋਇ ਕੂੜਾਵੀਆ

ਸੀਲਵੰਤਿ ਪਰਧਾਨਿ ਰਿਦੈ ਸਚਾਵੀਆ

ਅੰਤਰਿ ਬਾਹਰਿ ਇਕੁ ਇਕ ਰੀਤਾਵੀਆ

ਮਨਿ ਦਰਸਨ ਕੀ ਪਿਆਸ ਚਰਣ ਦਾਸਾਵੀਆ

ਸੋਭਾ ਬਣੀ ਸੀਗਾਰੁ ਖਸਮਿ ਜਾਂ ਰਾਵੀਆ

ਮਿਲੀਆ ਆਇ ਸੰਜੋਗਿ ਜਾਂ ਤਿਸੁ ਭਾਵੀਆ ॥੧੫॥

ਸਲੋਕ ਮਃ

ਹਭਿ ਗੁਣ ਤੈਡੇ ਨਾਨਕ ਜੀਉ ਮੈ ਕੂ ਥੀਏ ਮੈ ਨਿਰਗੁਣ ਤੇ ਕਿਆ ਹੋਵੈ

ਤਉ ਜੇਵਡੁ ਦਾਤਾਰੁ ਕੋਈ ਜਾਚਕੁ ਸਦਾ ਜਾਚੋਵੈ ॥੧॥

ਮਃ

ਦੇਹ ਛਿਜੰਦੜੀ ਊਣ ਮਝੂਣਾ ਗੁਰਿ ਸਜਣਿ ਜੀਉ ਧਰਾਇਆ

ਹਭੇ ਸੁਖ ਸੁਹੇਲੜਾ ਸੁਤਾ ਜਿਤਾ ਜਗੁ ਸਬਾਇਆ ॥੨॥

ਪਉੜੀ

ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ

ਸਿਰਿ ਸਾਹਾ ਪਾਤਿਸਾਹੁ ਨਿਹਚਲੁ ਚਉਰੁ ਛਤੁ

ਜੋ ਭਾਵੈ ਪਾਰਬ੍ਰਹਮ ਸੋਈ ਸਚੁ ਨਿਆਉ

ਜੇ ਭਾਵੈ ਪਾਰਬ੍ਰਹਮ ਨਿਥਾਵੇ ਮਿਲੈ ਥਾਉ

ਜੋ ਕੀਨੑੀ ਕਰਤਾਰਿ ਸਾਈ ਭਲੀ ਗਲ

ਜਿਨੑੀ ਪਛਾਤਾ ਖਸਮੁ ਸੇ ਦਰਗਾਹ ਮਲ

ਸਹੀ ਤੇਰਾ ਫੁਰਮਾਨੁ ਕਿਨੈ ਫੇਰੀਐ

ਕਾਰਣ ਕਰਣ ਕਰੀਮ ਕੁਦਰਤਿ ਤੇਰੀਐ ॥੧੬॥

ਸਲੋਕ ਮਃ

ਸੋਇ ਸੁਣੰਦੜੀ ਮੇਰਾ ਤਨੁ ਮਨੁ ਮਉਲਾ ਨਾਮੁ ਜਪੰਦੜੀ ਲਾਲੀ

ਪੰਧਿ ਜੁਲੰਦੜੀ ਮੇਰਾ ਅੰਦਰੁ ਠੰਢਾ ਗੁਰ ਦਰਸਨੁ ਦੇਖਿ ਨਿਹਾਲੀ ॥੧॥

ਮਃ

ਹਠ ਮੰਝਾਹੂ ਮੈ ਮਾਣਕੁ ਲਧਾ

ਮੁਲਿ ਘਿਧਾ ਮੈ ਕੂ ਸਤਿਗੁਰਿ ਦਿਤਾ

ਢੂੰਢ ਵਞਾਈ ਥੀਆ ਥਿਤਾ

ਜਨਮੁ ਪਦਾਰਥੁ ਨਾਨਕ ਜਿਤਾ ॥੨॥