ਪਉੜੀ

ਜਿਸ ਕੈ ਮਸਤਕਿ ਕਰਮੁ ਹੋਇ ਸੋ ਸੇਵਾ ਲਾਗਾ

ਜਿਸੁ ਗੁਰ ਮਿਲਿ ਕਮਲੁ ਪ੍ਰਗਾਸਿਆ ਸੋ ਅਨਦਿਨੁ ਜਾਗਾ

ਲਗਾ ਰੰਗੁ ਚਰਣਾਰਬਿੰਦ ਸਭੁ ਭ੍ਰਮੁ ਭਉ ਭਾਗਾ

ਆਤਮੁ ਜਿਤਾ ਗੁਰਮਤੀ ਆਗੰਜਤ ਪਾਗਾ

ਜਿਸਹਿ ਧਿਆਇਆ ਪਾਰਬ੍ਰਹਮੁ ਸੋ ਕਲਿ ਮਹਿ ਤਾਗਾ

ਸਾਧੂ ਸੰਗਤਿ ਨਿਰਮਲਾ ਅਠਸਠਿ ਮਜਨਾਗਾ

ਜਿਸੁ ਪ੍ਰਭੁ ਮਿਲਿਆ ਆਪਣਾ ਸੋ ਪੁਰਖੁ ਸਭਾਗਾ

ਨਾਨਕ ਤਿਸੁ ਬਲਿਹਾਰਣੈ ਜਿਸੁ ਏਵਡ ਭਾਗਾ ॥੧੭॥

ਸਲੋਕ ਮਃ

ਜਾਂ ਪਿਰੁ ਅੰਦਰਿ ਤਾਂ ਧਨ ਬਾਹਰਿ

ਜਾਂ ਪਿਰੁ ਬਾਹਰਿ ਤਾਂ ਧਨ ਮਾਹਰਿ

ਬਿਨੁ ਨਾਵੈ ਬਹੁ ਫੇਰ ਫਿਰਾਹਰਿ

ਸਤਿਗੁਰਿ ਸੰਗਿ ਦਿਖਾਇਆ ਜਾਹਰਿ

ਜਨ ਨਾਨਕ ਸਚੇ ਸਚਿ ਸਮਾਹਰਿ ॥੧॥

ਮਃ

ਆਹਰ ਸਭਿ ਕਰਦਾ ਫਿਰੈ ਆਹਰੁ ਇਕੁ ਹੋਇ

ਨਾਨਕ ਜਿਤੁ ਆਹਰਿ ਜਗੁ ਉਧਰੈ ਵਿਰਲਾ ਬੂਝੈ ਕੋਇ ॥੨॥

ਪਉੜੀ

ਵਡੀ ਹੂ ਵਡਾ ਅਪਾਰੁ ਤੇਰਾ ਮਰਤਬਾ

ਰੰਗ ਪਰੰਗ ਅਨੇਕ ਜਾਪਨੑਿ ਕਰਤਬਾ

ਜੀਆ ਅੰਦਰਿ ਜੀਉ ਸਭੁ ਕਿਛੁ ਜਾਣਲਾ

ਸਭੁ ਕਿਛੁ ਤੇਰੈ ਵਸਿ ਤੇਰਾ ਘਰੁ ਭਲਾ

ਤੇਰੈ ਘਰਿ ਆਨੰਦੁ ਵਧਾਈ ਤੁਧੁ ਘਰਿ

ਮਾਣੁ ਮਹਤਾ ਤੇਜੁ ਆਪਣਾ ਆਪਿ ਜਰਿ

ਸਰਬ ਕਲਾ ਭਰਪੂਰੁ ਦਿਸੈ ਜਤ ਕਤਾ

ਨਾਨਕ ਦਾਸਨਿ ਦਾਸੁ ਤੁਧੁ ਆਗੈ ਬਿਨਵਤਾ ॥੧੮॥

ਸਲੋਕ ਮਃ

ਛਤੜੇ ਬਾਜਾਰ ਸੋਹਨਿ ਵਿਚਿ ਵਪਾਰੀਏ

ਵਖਰੁ ਹਿਕੁ ਅਪਾਰੁ ਨਾਨਕ ਖਟੇ ਸੋ ਧਣੀ ॥੧॥

ਮਹਲਾ

ਕਬੀਰਾ ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ

ਜਿਨਿ ਇਹੁ ਰਚਨੁ ਰਚਾਇਆ ਤਿਸ ਹੀ ਮਾਹਿ ਸਮਾਹਿ ॥੨॥

ਪਉੜੀ

ਸਫਲਿਉ ਬਿਰਖੁ ਸੁਹਾਵੜਾ ਹਰਿ ਸਫਲ ਅੰਮ੍ਰਿਤਾ

ਮਨੁ ਲੋਚੈ ਉਨੑ ਮਿਲਣ ਕਉ ਕਿਉ ਵੰਞੈ ਘਿਤਾ

ਵਰਨਾ ਚਿਹਨਾ ਬਾਹਰਾ ਓਹੁ ਅਗਮੁ ਅਜਿਤਾ

ਓਹੁ ਪਿਆਰਾ ਜੀਅ ਕਾ ਜੋ ਖੋਲੑੈ ਭਿਤਾ

ਸੇਵਾ ਕਰੀ ਤੁਸਾੜੀਆ ਮੈ ਦਸਿਹੁ ਮਿਤਾ

ਕੁਰਬਾਣੀ ਵੰਞਾ ਵਾਰਣੈ ਬਲੇ ਬਲਿ ਕਿਤਾ

ਦਸਨਿ ਸੰਤ ਪਿਆਰਿਆ ਸੁਣਹੁ ਲਾਇ ਚਿਤਾ

ਜਿਸੁ ਲਿਖਿਆ ਨਾਨਕ ਦਾਸ ਤਿਸੁ ਨਾਉ ਅੰਮ੍ਰਿਤੁ ਸਤਿਗੁਰਿ ਦਿਤਾ ॥੧੯॥

ਸਲੋਕ ਮਹਲਾ

ਕਬੀਰ ਧਰਤੀ ਸਾਧ ਕੀ ਤਸਕਰ ਬੈਸਹਿ ਗਾਹਿ

ਧਰਤੀ ਭਾਰਿ ਬਿਆਪਈ ਉਨ ਕਉ ਲਾਹੂ ਲਾਹਿ ॥੧॥

ਮਹਲਾ

ਕਬੀਰ ਚਾਵਲ ਕਾਰਣੇ ਤੁਖ ਕਉ ਮੁਹਲੀ ਲਾਇ

ਸੰਗਿ ਕੁਸੰਗੀ ਬੈਸਤੇ ਤਬ ਪੂਛੇ ਧਰਮ ਰਾਇ ॥੨॥