ਲਹਣੇ ਦੀ ਫੇਰਾਈਐ ਨਾਨਕਾ ਦੋਹੀ ਖਟੀਐ

ਜੋਤਿ ਓਹਾ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ

ਝੁਲੈ ਸੁ ਛਤੁ ਨਿਰੰਜਨੀ ਮਲਿ ਤਖਤੁ ਬੈਠਾ ਗੁਰ ਹਟੀਐ

ਕਰਹਿ ਜਿ ਗੁਰ ਫੁਰਮਾਇਆ ਸਿਲ ਜੋਗੁ ਅਲੂਣੀ ਚਟੀਐ

ਲੰਗਰੁ ਚਲੈ ਗੁਰ ਸਬਦਿ ਹਰਿ ਤੋਟਿ ਆਵੀ ਖਟੀਐ

ਖਰਚੇ ਦਿਤਿ ਖਸੰਮ ਦੀ ਆਪ ਖਹਦੀ ਖੈਰਿ ਦਬਟੀਐ

ਹੋਵੈ ਸਿਫਤਿ ਖਸੰਮ ਦੀ ਨੂਰੁ ਅਰਸਹੁ ਕੁਰਸਹੁ ਝਟੀਐ

ਤੁਧੁ ਡਿਠੇ ਸਚੇ ਪਾਤਿਸਾਹ ਮਲੁ ਜਨਮ ਜਨਮ ਦੀ ਕਟੀਐ

ਸਚੁ ਜਿ ਗੁਰਿ ਫੁਰਮਾਇਆ ਕਿਉ ਏਦੂ ਬੋਲਹੁ ਹਟੀਐ

ਪੁਤ੍ਰੀ ਕਉਲੁ ਪਾਲਿਓ ਕਰਿ ਪੀਰਹੁ ਕੰਨੑ ਮੁਰਟੀਐ

ਦਿਲਿ ਖੋਟੈ ਆਕੀ ਫਿਰਨੑਿ ਬੰਨੑਿ ਭਾਰੁ ਉਚਾਇਨੑਿ ਛਟੀਐ

ਜਿਨਿ ਆਖੀ ਸੋਈ ਕਰੇ ਜਿਨਿ ਕੀਤੀ ਤਿਨੈ ਥਟੀਐ

ਕਉਣੁ ਹਾਰੇ ਕਿਨਿ ਉਵਟੀਐ ॥੨॥

ਜਿਨਿ ਕੀਤੀ ਸੋ ਮੰਨਣਾ ਕੋ ਸਾਲੁ ਜਿਵਾਹੇ ਸਾਲੀ

ਧਰਮ ਰਾਇ ਹੈ ਦੇਵਤਾ ਲੈ ਗਲਾ ਕਰੇ ਦਲਾਲੀ

ਸਤਿਗੁਰੁ ਆਖੈ ਸਚਾ ਕਰੇ ਸਾ ਬਾਤ ਹੋਵੈ ਦਰਹਾਲੀ

ਗੁਰ ਅੰਗਦ ਦੀ ਦੋਹੀ ਫਿਰੀ ਸਚੁ ਕਰਤੈ ਬੰਧਿ ਬਹਾਲੀ

ਨਾਨਕੁ ਕਾਇਆ ਪਲਟੁ ਕਰਿ ਮਲਿ ਤਖਤੁ ਬੈਠਾ ਸੈ ਡਾਲੀ

ਦਰੁ ਸੇਵੇ ਉਮਤਿ ਖੜੀ ਮਸਕਲੈ ਹੋਇ ਜੰਗਾਲੀ

ਦਰਿ ਦਰਵੇਸੁ ਖਸੰਮ ਦੈ ਨਾਇ ਸਚੈ ਬਾਣੀ ਲਾਲੀ

ਬਲਵੰਡ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ

ਲੰਗਰਿ ਦਉਲਤਿ ਵੰਡੀਐ ਰਸੁ ਅੰਮ੍ਰਿਤੁ ਖੀਰਿ ਘਿਆਲੀ

ਗੁਰਸਿਖਾ ਕੇ ਮੁਖ ਉਜਲੇ ਮਨਮੁਖ ਥੀਏ ਪਰਾਲੀ

ਪਏ ਕਬੂਲੁ ਖਸੰਮ ਨਾਲਿ ਜਾਂ ਘਾਲ ਮਰਦੀ ਘਾਲੀ

ਮਾਤਾ ਖੀਵੀ ਸਹੁ ਸੋਇ ਜਿਨਿ ਗੋਇ ਉਠਾਲੀ ॥੩॥

ਹੋਰਿਂਓ ਗੰਗ ਵਹਾਈਐ ਦੁਨਿਆਈ ਆਖੈ ਕਿ ਕਿਓਨੁ

ਨਾਨਕ ਈਸਰਿ ਜਗਨਾਥਿ ਉਚਹਦੀ ਵੈਣੁ ਵਿਰਿਕਿਓਨੁ

ਮਾਧਾਣਾ ਪਰਬਤੁ ਕਰਿ ਨੇਤ੍ਰਿ ਬਾਸਕੁ ਸਬਦਿ ਰਿੜਕਿਓਨੁ

ਚਉਦਹ ਰਤਨ ਨਿਕਾਲਿਅਨੁ ਕਰਿ ਆਵਾ ਗਉਣੁ ਚਿਲਕਿਓਨੁ

ਕੁਦਰਤਿ ਅਹਿ ਵੇਖਾਲੀਅਨੁ ਜਿਣਿ ਐਵਡ ਪਿਡ ਠਿਣਕਿਓਨੁ

ਲਹਣੇ ਧਰਿਓਨੁ ਛਤ੍ਰੁ ਸਿਰਿ ਅਸਮਾਨਿ ਕਿਆੜਾ ਛਿਕਿਓਨੁ

ਜੋਤਿ ਸਮਾਣੀ ਜੋਤਿ ਮਾਹਿ ਆਪੁ ਆਪੈ ਸੇਤੀ ਮਿਕਿਓਨੁ

ਸਿਖਾਂ ਪੁਤ੍ਰਾਂ ਘੋਖਿ ਕੈ ਸਭ ਉਮਤਿ ਵੇਖਹੁ ਜਿ ਕਿਓਨੁ

ਜਾਂ ਸੁਧੋਸੁ ਤਾਂ ਲਹਣਾ ਟਿਕਿਓਨੁ ॥੪॥

ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ

ਜਪੁ ਤਪੁ ਸੰਜਮੁ ਨਾਲਿ ਤੁਧੁ ਹੋਰੁ ਮੁਚੁ ਗਰੂਰੁ

ਲਬੁ ਵਿਣਾਹੇ ਮਾਣਸਾ ਜਿਉ ਪਾਣੀ ਬੂਰੁ

ਵਰ੍ਹਿਐ ਦਰਗਹ ਗੁਰੂ ਕੀ ਕੁਦਰਤੀ ਨੂਰੁ

ਜਿਤੁ ਸੁ ਹਾਥ ਲਭਈ ਤੂੰ ਓਹੁ ਠਰੂਰੁ

ਨਉ ਨਿਧਿ ਨਾਮੁ ਨਿਧਾਨੁ ਹੈ ਤੁਧੁ ਵਿਚਿ ਭਰਪੂਰੁ

ਨਿੰਦਾ ਤੇਰੀ ਜੋ ਕਰੇ ਸੋ ਵੰਞੈ ਚੂਰੁ

ਨੇੜੈ ਦਿਸੈ ਮਾਤ ਲੋਕ ਤੁਧੁ ਸੁਝੈ ਦੂਰੁ

ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥੫॥