ਮਾਝ ਮਹਲਾ ਚਉਪਦੇ ਘਰੁ

ਮੇਰਾ ਮਨੁ ਲੋਚੈ ਗੁਰ ਦਰਸਨ ਤਾਈ

ਬਿਲਪ ਕਰੇ ਚਾਤ੍ਰਿਕ ਕੀ ਨਿਆਈ

ਤ੍ਰਿਖਾ ਉਤਰੈ ਸਾਂਤਿ ਆਵੈ ਬਿਨੁ ਦਰਸਨ ਸੰਤ ਪਿਆਰੇ ਜੀਉ ॥੧॥

ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ ॥੧॥ ਰਹਾਉ

ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ

ਚਿਰੁ ਹੋਆ ਦੇਖੇ ਸਾਰਿੰਗਪਾਣੀ

ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥੨॥

ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥੧॥ ਰਹਾਉ

ਇਕ ਘੜੀ ਮਿਲਤੇ ਤਾ ਕਲਿਜੁਗੁ ਹੋਤਾ

ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ

ਮੋਹਿ ਰੈਣਿ ਵਿਹਾਵੈ ਨੀਦ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥੩॥

ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥੧॥ ਰਹਾਉ

ਭਾਗੁ ਹੋਆ ਗੁਰਿ ਸੰਤੁ ਮਿਲਾਇਆ

ਪ੍ਰਭੁ ਅਬਿਨਾਸੀ ਘਰ ਮਹਿ ਪਾਇਆ

ਸੇਵ ਕਰੀ ਪਲੁ ਚਸਾ ਵਿਛੁੜਾ ਜਨ ਨਾਨਕ ਦਾਸ ਤੁਮਾਰੇ ਜੀਉ ॥੪॥

ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ ਦਾਸ ਤੁਮਾਰੇ ਜੀਉ ਰਹਾਉ ॥੧॥੮॥

ਰਾਗੁ ਮਾਝ ਮਹਲਾ

ਸਾ ਰੁਤਿ ਸੁਹਾਵੀ ਜਿਤੁ ਤੁਧੁ ਸਮਾਲੀ

ਸੋ ਕੰਮੁ ਸੁਹੇਲਾ ਜੋ ਤੇਰੀ ਘਾਲੀ

ਸੋ ਰਿਦਾ ਸੁਹੇਲਾ ਜਿਤੁ ਰਿਦੈ ਤੂੰ ਵੁਠਾ ਸਭਨਾ ਕੇ ਦਾਤਾਰਾ ਜੀਉ ॥੧॥

ਤੂੰ ਸਾਝਾ ਸਾਹਿਬੁ ਬਾਪੁ ਹਮਾਰਾ

ਨਉ ਨਿਧਿ ਤੇਰੈ ਅਖੁਟ ਭੰਡਾਰਾ

ਜਿਸੁ ਤੂੰ ਦੇਹਿ ਸੁ ਤ੍ਰਿਪਤਿ ਅਘਾਵੈ ਸੋਈ ਭਗਤੁ ਤੁਮਾਰਾ ਜੀਉ ॥੨॥

ਸਭੁ ਕੋ ਆਸੈ ਤੇਰੀ ਬੈਠਾ

ਘਟ ਘਟ ਅੰਤਰਿ ਤੂੰਹੈ ਵੁਠਾ

ਸਭੇ ਸਾਝੀਵਾਲ ਸਦਾਇਨਿ ਤੂੰ ਕਿਸੈ ਦਿਸਹਿ ਬਾਹਰਾ ਜੀਉ ॥੩॥

ਤੂੰ ਆਪੇ ਗੁਰਮੁਖਿ ਮੁਕਤਿ ਕਰਾਇਹਿ

ਤੂੰ ਆਪੇ ਮਨਮੁਖਿ ਜਨਮਿ ਭਵਾਇਹਿ

ਨਾਨਕ ਦਾਸ ਤੇਰੈ ਬਲਿਹਾਰੈ ਸਭੁ ਤੇਰਾ ਖੇਲੁ ਦਸਾਹਰਾ ਜੀਉ ॥੪॥੨॥੯॥

ਮਾਝ ਮਹਲਾ

ਅਨਹਦੁ ਵਾਜੈ ਸਹਜਿ ਸੁਹੇਲਾ

ਸਬਦਿ ਅਨੰਦ ਕਰੇ ਸਦ ਕੇਲਾ

ਸਹਜ ਗੁਫਾ ਮਹਿ ਤਾੜੀ ਲਾਈ ਆਸਣੁ ਊਚ ਸਵਾਰਿਆ ਜੀਉ ॥੧॥

ਫਿਰਿ ਘਿਰਿ ਅਪੁਨੇ ਗ੍ਰਿਹ ਮਹਿ ਆਇਆ

ਜੋ ਲੋੜੀਦਾ ਸੋਈ ਪਾਇਆ

ਤ੍ਰਿਪਤਿ ਅਘਾਇ ਰਹਿਆ ਹੈ ਸੰਤਹੁ ਗੁਰਿ ਅਨਭਉ ਪੁਰਖੁ ਦਿਖਾਰਿਆ ਜੀਉ ॥੨॥

ਆਪੇ ਰਾਜਨੁ ਆਪੇ ਲੋਗਾ

ਆਪਿ ਨਿਰਬਾਣੀ ਆਪੇ ਭੋਗਾ

ਆਪੇ ਤਖਤਿ ਬਹੈ ਸਚੁ ਨਿਆਈ ਸਭ ਚੂਕੀ ਕੂਕ ਪੁਕਾਰਿਆ ਜੀਉ ॥੩॥

ਜੇਹਾ ਡਿਠਾ ਮੈ ਤੇਹੋ ਕਹਿਆ

ਤਿਸੁ ਰਸੁ ਆਇਆ ਜਿਨਿ ਭੇਦੁ ਲਹਿਆ

ਜੋਤੀ ਜੋਤਿ ਮਿਲੀ ਸੁਖੁ ਪਾਇਆ ਜਨ ਨਾਨਕ ਇਕੁ ਪਸਾਰਿਆ ਜੀਉ ॥੪॥੩॥੧੦॥