ਕਵਨ ਕਾਜ ਸਿਰਜੇ ਜਗ ਭੀਤਰਿ ਜਨਮਿ ਕਵਨ ਫਲੁ ਪਾਇਆ

ਭਵ ਨਿਧਿ ਤਰਨ ਤਾਰਨ ਚਿੰਤਾਮਨਿ ਇਕ ਨਿਮਖ ਇਹੁ ਮਨੁ ਲਾਇਆ ॥੧॥

ਗੋਬਿੰਦ ਹਮ ਐਸੇ ਅਪਰਾਧੀ

ਜਿਨਿ ਪ੍ਰਭਿ ਜੀਉ ਪਿੰਡੁ ਥਾ ਦੀਆ ਤਿਸ ਕੀ ਭਾਉ ਭਗਤਿ ਨਹੀ ਸਾਧੀ ॥੧॥ ਰਹਾਉ

ਪਰ ਧਨ ਪਰ ਤਨ ਪਰ ਤੀ ਨਿੰਦਾ ਪਰ ਅਪਬਾਦੁ ਛੂਟੈ

ਆਵਾ ਗਵਨੁ ਹੋਤੁ ਹੈ ਫੁਨਿ ਫੁਨਿ ਇਹੁ ਪਰਸੰਗੁ ਤੂਟੈ ॥੨॥

ਜਿਹ ਘਰਿ ਕਥਾ ਹੋਤ ਹਰਿ ਸੰਤਨ ਇਕ ਨਿਮਖ ਕੀਨੑੋ ਮੈ ਫੇਰਾ

ਲੰਪਟ ਚੋਰ ਦੂਤ ਮਤਵਾਰੇ ਤਿਨ ਸੰਗਿ ਸਦਾ ਬਸੇਰਾ ॥੩॥

ਕਾਮ ਕ੍ਰੋਧ ਮਾਇਆ ਮਦ ਮਤਸਰ ਸੰਪੈ ਮੋ ਮਾਹੀ

ਦਇਆ ਧਰਮੁ ਅਰੁ ਗੁਰ ਕੀ ਸੇਵਾ ਸੁਪਨੰਤਰਿ ਨਾਹੀ ॥੪॥

ਦੀਨ ਦਇਆਲ ਕ੍ਰਿਪਾਲ ਦਮੋਦਰ ਭਗਤਿ ਬਛਲ ਭੈ ਹਾਰੀ

ਕਹਤ ਕਬੀਰ ਭੀਰ ਜਨ ਰਾਖਹੁ ਹਰਿ ਸੇਵਾ ਕਰਉ ਤੁਮੑਾਰੀ ॥੫॥੮॥

ਜਿਹ ਸਿਮਰਨਿ ਹੋਇ ਮੁਕਤਿ ਦੁਆਰੁ

ਜਾਹਿ ਬੈਕੁੰਠਿ ਨਹੀ ਸੰਸਾਰਿ

ਨਿਰਭਉ ਕੈ ਘਰਿ ਬਜਾਵਹਿ ਤੂਰ

ਅਨਹਦ ਬਜਹਿ ਸਦਾ ਭਰਪੂਰ ॥੧॥

ਐਸਾ ਸਿਮਰਨੁ ਕਰਿ ਮਨ ਮਾਹਿ

ਬਿਨੁ ਸਿਮਰਨ ਮੁਕਤਿ ਕਤ ਨਾਹਿ ॥੧॥ ਰਹਾਉ

ਜਿਹ ਸਿਮਰਨਿ ਨਾਹੀ ਨਨਕਾਰੁ

ਮੁਕਤਿ ਕਰੈ ਉਤਰੈ ਬਹੁ ਭਾਰੁ

ਨਮਸਕਾਰੁ ਕਰਿ ਹਿਰਦੈ ਮਾਹਿ

ਫਿਰਿ ਫਿਰਿ ਤੇਰਾ ਆਵਨੁ ਨਾਹਿ ॥੨॥

ਜਿਹ ਸਿਮਰਨਿ ਕਰਹਿ ਤੂ ਕੇਲ

ਦੀਪਕੁ ਬਾਂਧਿ ਧਰਿਓ ਬਿਨੁ ਤੇਲ

ਸੋ ਦੀਪਕੁ ਅਮਰਕੁ ਸੰਸਾਰਿ

ਕਾਮ ਕ੍ਰੋਧ ਬਿਖੁ ਕਾਢੀਲੇ ਮਾਰਿ ॥੩॥

ਜਿਹ ਸਿਮਰਨਿ ਤੇਰੀ ਗਤਿ ਹੋਇ

ਸੋ ਸਿਮਰਨੁ ਰਖੁ ਕੰਠਿ ਪਰੋਇ

ਸੋ ਸਿਮਰਨੁ ਕਰਿ ਨਹੀ ਰਾਖੁ ਉਤਾਰਿ

ਗੁਰ ਪਰਸਾਦੀ ਉਤਰਹਿ ਪਾਰਿ ॥੪॥

ਜਿਹ ਸਿਮਰਨਿ ਨਾਹੀ ਤੁਹਿ ਕਾਨਿ

ਮੰਦਰਿ ਸੋਵਹਿ ਪਟੰਬਰ ਤਾਨਿ

ਸੇਜ ਸੁਖਾਲੀ ਬਿਗਸੈ ਜੀਉ

ਸੋ ਸਿਮਰਨੁ ਤੂ ਅਨਦਿਨੁ ਪੀਉ ॥੫॥

ਜਿਹ ਸਿਮਰਨਿ ਤੇਰੀ ਜਾਇ ਬਲਾਇ

ਜਿਹ ਸਿਮਰਨਿ ਤੁਝੁ ਪੋਹੈ ਮਾਇ

ਸਿਮਰਿ ਸਿਮਰਿ ਹਰਿ ਹਰਿ ਮਨਿ ਗਾਈਐ

ਇਹੁ ਸਿਮਰਨੁ ਸਤਿਗੁਰ ਤੇ ਪਾਈਐ ॥੬॥

ਸਦਾ ਸਦਾ ਸਿਮਰਿ ਦਿਨੁ ਰਾਤਿ

ਊਠਤ ਬੈਠਤ ਸਾਸਿ ਗਿਰਾਸਿ

ਜਾਗੁ ਸੋਇ ਸਿਮਰਨ ਰਸ ਭੋਗ

ਹਰਿ ਸਿਮਰਨੁ ਪਾਈਐ ਸੰਜੋਗ ॥੭॥

ਜਿਹ ਸਿਮਰਨਿ ਨਾਹੀ ਤੁਝੁ ਭਾਰ

ਸੋ ਸਿਮਰਨੁ ਰਾਮ ਨਾਮ ਅਧਾਰੁ

ਕਹਿ ਕਬੀਰ ਜਾ ਕਾ ਨਹੀ ਅੰਤੁ

ਤਿਸ ਕੇ ਆਗੇ ਤੰਤੁ ਮੰਤੁ ॥੮॥੯॥