ਰਾਮਕਲੀ ਬਾਣੀ ਰਵਿਦਾਸ ਜੀ ਕੀ

ਸਤਿਗੁਰ ਪ੍ਰਸਾਦਿ

ਪੜੀਐ ਗੁਨੀਐ ਨਾਮੁ ਸਭੁ ਸੁਨੀਐ ਅਨਭਉ ਭਾਉ ਦਰਸੈ

ਲੋਹਾ ਕੰਚਨੁ ਹਿਰਨ ਹੋਇ ਕੈਸੇ ਜਉ ਪਾਰਸਹਿ ਪਰਸੈ ॥੧॥

ਦੇਵ ਸੰਸੈ ਗਾਂਠਿ ਛੂਟੈ

ਕਾਮ ਕ੍ਰੋਧ ਮਾਇਆ ਮਦ ਮਤਸਰ ਇਨ ਪੰਚਹੁ ਮਿਲਿ ਲੂਟੇ ॥੧॥ ਰਹਾਉ

ਹਮ ਬਡ ਕਬਿ ਕੁਲੀਨ ਹਮ ਪੰਡਿਤ ਹਮ ਜੋਗੀ ਸੰਨਿਆਸੀ

ਗਿਆਨੀ ਗੁਨੀ ਸੂਰ ਹਮ ਦਾਤੇ ਇਹ ਬੁਧਿ ਕਬਹਿ ਨਾਸੀ ॥੨॥

ਕਹੁ ਰਵਿਦਾਸ ਸਭੈ ਨਹੀ ਸਮਝਸਿ ਭੂਲਿ ਪਰੇ ਜੈਸੇ ਬਉਰੇ

ਮੋਹਿ ਅਧਾਰੁ ਨਾਮੁ ਨਾਰਾਇਨ ਜੀਵਨ ਪ੍ਰਾਨ ਧਨ ਮੋਰੇ ॥੩॥੧॥

ਰਾਮਕਲੀ ਬਾਣੀ ਬੇਣੀ ਜੀਉ ਕੀ

ਸਤਿਗੁਰ ਪ੍ਰਸਾਦਿ

ਇੜਾ ਪਿੰਗੁਲਾ ਅਉਰ ਸੁਖਮਨਾ ਤੀਨਿ ਬਸਹਿ ਇਕ ਠਾਈ

ਬੇਣੀ ਸੰਗਮੁ ਤਹ ਪਿਰਾਗੁ ਮਨੁ ਮਜਨੁ ਕਰੇ ਤਿਥਾਈ ॥੧॥

ਸੰਤਹੁ ਤਹਾ ਨਿਰੰਜਨ ਰਾਮੁ ਹੈ

ਗੁਰ ਗਮਿ ਚੀਨੈ ਬਿਰਲਾ ਕੋਇ

ਤਹਾਂ ਨਿਰੰਜਨੁ ਰਮਈਆ ਹੋਇ ॥੧॥ ਰਹਾਉ

ਦੇਵ ਸਥਾਨੈ ਕਿਆ ਨੀਸਾਣੀ

ਤਹ ਬਾਜੇ ਸਬਦ ਅਨਾਹਦ ਬਾਣੀ

ਤਹ ਚੰਦੁ ਸੂਰਜੁ ਪਉਣੁ ਪਾਣੀ

ਸਾਖੀ ਜਾਗੀ ਗੁਰਮੁਖਿ ਜਾਣੀ ॥੨॥

ਉਪਜੈ ਗਿਆਨੁ ਦੁਰਮਤਿ ਛੀਜੈ

ਅੰਮ੍ਰਿਤ ਰਸਿ ਗਗਨੰਤਰਿ ਭੀਜੈ

ਏਸੁ ਕਲਾ ਜੋ ਜਾਣੈ ਭੇਉ

ਭੇਟੈ ਤਾਸੁ ਪਰਮ ਗੁਰਦੇਉ ॥੩॥

ਦਸਮ ਦੁਆਰਾ ਅਗਮ ਅਪਾਰਾ ਪਰਮ ਪੁਰਖ ਕੀ ਘਾਟੀ

ਊਪਰਿ ਹਾਟੁ ਹਾਟ ਪਰਿ ਆਲਾ ਆਲੇ ਭੀਤਰਿ ਥਾਤੀ ॥੪॥

ਜਾਗਤੁ ਰਹੈ ਸੁ ਕਬਹੁ ਸੋਵੈ

ਤੀਨਿ ਤਿਲੋਕ ਸਮਾਧਿ ਪਲੋਵੈ

ਬੀਜ ਮੰਤ੍ਰੁ ਲੈ ਹਿਰਦੈ ਰਹੈ

ਮਨੂਆ ਉਲਟਿ ਸੁੰਨ ਮਹਿ ਗਹੈ ॥੫॥

ਜਾਗਤੁ ਰਹੈ ਅਲੀਆ ਭਾਖੈ

ਪਾਚਉ ਇੰਦ੍ਰੀ ਬਸਿ ਕਰਿ ਰਾਖੈ

ਗੁਰ ਕੀ ਸਾਖੀ ਰਾਖੈ ਚੀਤਿ

ਮਨੁ ਤਨੁ ਅਰਪੈ ਕ੍ਰਿਸਨ ਪਰੀਤਿ ॥੬॥

ਕਰ ਪਲਵ ਸਾਖਾ ਬੀਚਾਰੇ

ਅਪਨਾ ਜਨਮੁ ਜੂਐ ਹਾਰੇ

ਅਸੁਰ ਨਦੀ ਕਾ ਬੰਧੈ ਮੂਲੁ

ਪਛਿਮ ਫੇਰਿ ਚੜਾਵੈ ਸੂਰੁ

ਅਜਰੁ ਜਰੈ ਸੁ ਨਿਝਰੁ ਝਰੈ

ਜਗੰਨਾਥ ਸਿਉ ਗੋਸਟਿ ਕਰੈ ॥੭॥

ਚਉਮੁਖ ਦੀਵਾ ਜੋਤਿ ਦੁਆਰ

ਪਲੂ ਅਨਤ ਮੂਲੁ ਬਿਚਕਾਰਿ

ਸਰਬ ਕਲਾ ਲੇ ਆਪੇ ਰਹੈ

ਮਨੁ ਮਾਣਕੁ ਰਤਨਾ ਮਹਿ ਗੁਹੈ ॥੮॥

ਮਸਤਕਿ ਪਦਮੁ ਦੁਆਲੈ ਮਣੀ

ਮਾਹਿ ਨਿਰੰਜਨੁ ਤ੍ਰਿਭਵਣ ਧਣੀ

ਪੰਚ ਸਬਦ ਨਿਰਮਾਇਲ ਬਾਜੇ

ਢੁਲਕੇ ਚਵਰ ਸੰਖ ਘਨ ਗਾਜੇ

ਦਲਿ ਮਲਿ ਦੈਤਹੁ ਗੁਰਮੁਖਿ ਗਿਆਨੁ

ਬੇਣੀ ਜਾਚੈ ਤੇਰਾ ਨਾਮੁ ॥੯॥੧॥