ਨਟ ਮਹਲਾ

ਮੇਰੇ ਮਨ ਜਪਿ ਹਰਿ ਹਰਿ ਨਾਮੁ ਸਖੇ

ਗੁਰ ਪਰਸਾਦੀ ਹਰਿ ਨਾਮੁ ਧਿਆਇਓ ਹਮ ਸਤਿਗੁਰ ਚਰਨ ਪਖੇ ॥੧॥ ਰਹਾਉ

ਊਤਮ ਜਗੰਨਾਥ ਜਗਦੀਸੁਰ ਹਮ ਪਾਪੀ ਸਰਨਿ ਰਖੇ

ਤੁਮ ਵਡ ਪੁਰਖ ਦੀਨ ਦੁਖ ਭੰਜਨ ਹਰਿ ਦੀਓ ਨਾਮੁ ਮੁਖੇ ॥੧॥

ਹਰਿ ਗੁਨ ਊਚ ਨੀਚ ਹਮ ਗਾਏ ਗੁਰ ਸਤਿਗੁਰ ਸੰਗਿ ਸਖੇ

ਜਿਉ ਚੰਦਨ ਸੰਗਿ ਬਸੈ ਨਿੰਮੁ ਬਿਰਖਾ ਗੁਨ ਚੰਦਨ ਕੇ ਬਸਖੇ ॥੨॥

ਹਮਰੇ ਅਵਗਨ ਬਿਖਿਆ ਬਿਖੈ ਕੇ ਬਹੁ ਬਾਰ ਬਾਰ ਨਿਮਖੇ

ਅਵਗਨਿਆਰੇ ਪਾਥਰ ਭਾਰੇ ਹਰਿ ਤਾਰੇ ਸੰਗਿ ਜਨਖੇ ॥੩॥

ਜਿਨ ਕਉ ਤੁਮ ਹਰਿ ਰਾਖਹੁ ਸੁਆਮੀ ਸਭ ਤਿਨ ਕੇ ਪਾਪ ਕ੍ਰਿਖੇ

ਜਨ ਨਾਨਕ ਕੇ ਦਇਆਲ ਪ੍ਰਭ ਸੁਆਮੀ ਤੁਮ ਦੁਸਟ ਤਾਰੇ ਹਰਣਖੇ ॥੪॥੩॥

ਨਟ ਮਹਲਾ

ਮੇਰੇ ਮਨ ਜਪਿ ਹਰਿ ਹਰਿ ਰਾਮ ਰੰਗੇ

ਹਰਿ ਹਰਿ ਕ੍ਰਿਪਾ ਕਰੀ ਜਗਦੀਸੁਰਿ ਹਰਿ ਧਿਆਇਓ ਜਨ ਪਗਿ ਲਗੇ ॥੧॥ ਰਹਾਉ

ਜਨਮ ਜਨਮ ਕੇ ਭੂਲ ਚੂਕ ਹਮ ਅਬ ਆਏ ਪ੍ਰਭ ਸਰਨਗੇ

ਤੁਮ ਸਰਣਾਗਤਿ ਪ੍ਰਤਿਪਾਲਕ ਸੁਆਮੀ ਹਮ ਰਾਖਹੁ ਵਡ ਪਾਪਗੇ ॥੧॥

ਤੁਮਰੀ ਸੰਗਤਿ ਹਰਿ ਕੋ ਕੋ ਉਧਰਿਓ ਪ੍ਰਭ ਕੀਏ ਪਤਿਤ ਪਵਗੇ

ਗੁਨ ਗਾਵਤ ਛੀਪਾ ਦੁਸਟਾਰਿਓ ਪ੍ਰਭਿ ਰਾਖੀ ਪੈਜ ਜਨਗੇ ॥੨॥

ਜੋ ਤੁਮਰੇ ਗੁਨ ਗਾਵਹਿ ਸੁਆਮੀ ਹਉ ਬਲਿ ਬਲਿ ਬਲਿ ਤਿਨਗੇ

ਭਵਨ ਭਵਨ ਪਵਿਤ੍ਰ ਸਭਿ ਕੀਏ ਜਹ ਧੂਰਿ ਪਰੀ ਜਨ ਪਗੇ ॥੩॥

ਤੁਮਰੇ ਗੁਨ ਪ੍ਰਭ ਕਹਿ ਸਕਹਿ ਹਮ ਤੁਮ ਵਡ ਵਡ ਪੁਰਖ ਵਡਗੇ

ਜਨ ਨਾਨਕ ਕਉ ਦਇਆ ਪ੍ਰਭ ਧਾਰਹੁ ਹਮ ਸੇਵਹ ਤੁਮ ਜਨ ਪਗੇ ॥੪॥੪॥

ਨਟ ਮਹਲਾ

ਮੇਰੇ ਮਨ ਜਪਿ ਹਰਿ ਹਰਿ ਨਾਮੁ ਮਨੇ

ਜਗੰਨਾਥਿ ਕਿਰਪਾ ਪ੍ਰਭਿ ਧਾਰੀ ਮਤਿ ਗੁਰਮਤਿ ਨਾਮ ਬਨੇ ॥੧॥ ਰਹਾਉ

ਹਰਿ ਜਨ ਹਰਿ ਜਸੁ ਹਰਿ ਹਰਿ ਗਾਇਓ ਉਪਦੇਸਿ ਗੁਰੂ ਗੁਰ ਸੁਨੇ

ਕਿਲਬਿਖ ਪਾਪ ਨਾਮ ਹਰਿ ਕਾਟੇ ਜਿਵ ਖੇਤ ਕ੍ਰਿਸਾਨਿ ਲੁਨੇ ॥੧॥

ਤੁਮਰੀ ਉਪਮਾ ਤੁਮ ਹੀ ਪ੍ਰਭ ਜਾਨਹੁ ਹਮ ਕਹਿ ਸਕਹਿ ਹਰਿ ਗੁਨੇ

ਜੈਸੇ ਤੁਮ ਤੈਸੇ ਪ੍ਰਭ ਤੁਮ ਹੀ ਗੁਨ ਜਾਨਹੁ ਪ੍ਰਭ ਅਪੁਨੇ ॥੨॥

ਮਾਇਆ ਫਾਸ ਬੰਧ ਬਹੁ ਬੰਧੇ ਹਰਿ ਜਪਿਓ ਖੁਲ ਖੁਲਨੇ

ਜਿਉ ਜਲ ਕੁੰਚਰੁ ਤਦੂਐ ਬਾਂਧਿਓ ਹਰਿ ਚੇਤਿਓ ਮੋਖ ਮੁਖਨੇ ॥੩॥

ਸੁਆਮੀ ਪਾਰਬ੍ਰਹਮ ਪਰਮੇਸਰੁ ਤੁਮ ਖੋਜਹੁ ਜੁਗ ਜੁਗਨੇ

ਤੁਮਰੀ ਥਾਹ ਪਾਈ ਨਹੀ ਪਾਵੈ ਜਨ ਨਾਨਕ ਕੇ ਪ੍ਰਭ ਵਡਨੇ ॥੪॥੫॥