ਮਾਝ ਮਹਲਾ

ਜਿਤੁ ਘਰਿ ਪਿਰਿ ਸੋਹਾਗੁ ਬਣਾਇਆ

ਤਿਤੁ ਘਰਿ ਸਖੀਏ ਮੰਗਲੁ ਗਾਇਆ

ਅਨਦ ਬਿਨੋਦ ਤਿਤੈ ਘਰਿ ਸੋਹਹਿ ਜੋ ਧਨ ਕੰਤਿ ਸਿਗਾਰੀ ਜੀਉ ॥੧॥

ਸਾ ਗੁਣਵੰਤੀ ਸਾ ਵਡਭਾਗਣਿ

ਪੁਤ੍ਰਵੰਤੀ ਸੀਲਵੰਤਿ ਸੋਹਾਗਣਿ

ਰੂਪਵੰਤਿ ਸਾ ਸੁਘੜਿ ਬਿਚਖਣਿ ਜੋ ਧਨ ਕੰਤ ਪਿਆਰੀ ਜੀਉ ॥੨॥

ਅਚਾਰਵੰਤਿ ਸਾਈ ਪਰਧਾਨੇ

ਸਭ ਸਿੰਗਾਰ ਬਣੇ ਤਿਸੁ ਗਿਆਨੇ

ਸਾ ਕੁਲਵੰਤੀ ਸਾ ਸਭਰਾਈ ਜੋ ਪਿਰਿ ਕੈ ਰੰਗਿ ਸਵਾਰੀ ਜੀਉ ॥੩॥

ਮਹਿਮਾ ਤਿਸ ਕੀ ਕਹਣੁ ਜਾਏ

ਜੋ ਪਿਰਿ ਮੇਲਿ ਲਈ ਅੰਗਿ ਲਾਏ

ਥਿਰੁ ਸੁਹਾਗੁ ਵਰੁ ਅਗਮੁ ਅਗੋਚਰੁ ਜਨ ਨਾਨਕ ਪ੍ਰੇਮ ਸਾਧਾਰੀ ਜੀਉ ॥੪॥੪॥੧੧॥

ਮਾਝ ਮਹਲਾ

ਖੋਜਤ ਖੋਜਤ ਦਰਸਨ ਚਾਹੇ

ਭਾਤਿ ਭਾਤਿ ਬਨ ਬਨ ਅਵਗਾਹੇ

ਨਿਰਗੁਣੁ ਸਰਗੁਣੁ ਹਰਿ ਹਰਿ ਮੇਰਾ ਕੋਈ ਹੈ ਜੀਉ ਆਣਿ ਮਿਲਾਵੈ ਜੀਉ ॥੧॥

ਖਟੁ ਸਾਸਤ ਬਿਚਰਤ ਮੁਖਿ ਗਿਆਨਾ

ਪੂਜਾ ਤਿਲਕੁ ਤੀਰਥ ਇਸਨਾਨਾ

ਨਿਵਲੀ ਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਆਵੈ ਜੀਉ ॥੨॥

ਅਨਿਕ ਬਰਖ ਕੀਏ ਜਪ ਤਾਪਾ

ਗਵਨੁ ਕੀਆ ਧਰਤੀ ਭਰਮਾਤਾ

ਇਕੁ ਖਿਨੁ ਹਿਰਦੈ ਸਾਂਤਿ ਆਵੈ ਜੋਗੀ ਬਹੁੜਿ ਬਹੁੜਿ ਉਠਿ ਧਾਵੈ ਜੀਉ ॥੩॥

ਕਰਿ ਕਿਰਪਾ ਮੋਹਿ ਸਾਧੁ ਮਿਲਾਇਆ

ਮਨੁ ਤਨੁ ਸੀਤਲੁ ਧੀਰਜੁ ਪਾਇਆ

ਪ੍ਰਭੁ ਅਬਿਨਾਸੀ ਬਸਿਆ ਘਟ ਭੀਤਰਿ ਹਰਿ ਮੰਗਲੁ ਨਾਨਕੁ ਗਾਵੈ ਜੀਉ ॥੪॥੫॥੧੨॥

ਮਾਝ ਮਹਲਾ

ਪਾਰਬ੍ਰਹਮ ਅਪਰੰਪਰ ਦੇਵਾ

ਅਗਮ ਅਗੋਚਰ ਅਲਖ ਅਭੇਵਾ

ਦੀਨ ਦਇਆਲ ਗੋਪਾਲ ਗੋਬਿੰਦਾ ਹਰਿ ਧਿਆਵਹੁ ਗੁਰਮੁਖਿ ਗਾਤੀ ਜੀਉ ॥੧॥

ਗੁਰਮੁਖਿ ਮਧੁਸੂਦਨੁ ਨਿਸਤਾਰੇ

ਗੁਰਮੁਖਿ ਸੰਗੀ ਕ੍ਰਿਸਨ ਮੁਰਾਰੇ

ਦਇਆਲ ਦਮੋਦਰੁ ਗੁਰਮੁਖਿ ਪਾਈਐ ਹੋਰਤੁ ਕਿਤੈ ਭਾਤੀ ਜੀਉ ॥੨॥

ਨਿਰਹਾਰੀ ਕੇਸਵ ਨਿਰਵੈਰਾ

ਕੋਟਿ ਜਨਾ ਜਾ ਕੇ ਪੂਜਹਿ ਪੈਰਾ

ਗੁਰਮੁਖਿ ਹਿਰਦੈ ਜਾ ਕੈ ਹਰਿ ਹਰਿ ਸੋਈ ਭਗਤੁ ਇਕਾਤੀ ਜੀਉ ॥੩॥

ਅਮੋਘ ਦਰਸਨ ਬੇਅੰਤ ਅਪਾਰਾ

ਵਡ ਸਮਰਥੁ ਸਦਾ ਦਾਤਾਰਾ

ਗੁਰਮੁਖਿ ਨਾਮੁ ਜਪੀਐ ਤਿਤੁ ਤਰੀਐ ਗਤਿ ਨਾਨਕ ਵਿਰਲੀ ਜਾਤੀ ਜੀਉ ॥੪॥੬॥੧੩॥

ਮਾਝ ਮਹਲਾ

ਕਹਿਆ ਕਰਣਾ ਦਿਤਾ ਲੈਣਾ

ਗਰੀਬਾ ਅਨਾਥਾ ਤੇਰਾ ਮਾਣਾ

ਸਭ ਕਿਛੁ ਤੂੰਹੈ ਤੂੰਹੈ ਮੇਰੇ ਪਿਆਰੇ ਤੇਰੀ ਕੁਦਰਤਿ ਕਉ ਬਲਿ ਜਾਈ ਜੀਉ ॥੧॥

ਭਾਣੈ ਉਝੜ ਭਾਣੈ ਰਾਹਾ

ਭਾਣੈ ਹਰਿ ਗੁਣ ਗੁਰਮੁਖਿ ਗਾਵਾਹਾ

ਭਾਣੈ ਭਰਮਿ ਭਵੈ ਬਹੁ ਜੂਨੀ ਸਭ ਕਿਛੁ ਤਿਸੈ ਰਜਾਈ ਜੀਉ ॥੨॥

ਨਾ ਕੋ ਮੂਰਖੁ ਨਾ ਕੋ ਸਿਆਣਾ

ਵਰਤੈ ਸਭ ਕਿਛੁ ਤੇਰਾ ਭਾਣਾ

ਅਗਮ ਅਗੋਚਰ ਬੇਅੰਤ ਅਥਾਹਾ ਤੇਰੀ ਕੀਮਤਿ ਕਹਣੁ ਜਾਈ ਜੀਉ ॥੩॥

ਖਾਕੁ ਸੰਤਨ ਕੀ ਦੇਹੁ ਪਿਆਰੇ

ਆਇ ਪਇਆ ਹਰਿ ਤੇਰੈ ਦੁਆਰੈ

ਦਰਸਨੁ ਪੇਖਤ ਮਨੁ ਆਘਾਵੈ ਨਾਨਕ ਮਿਲਣੁ ਸੁਭਾਈ ਜੀਉ ॥੪॥੭॥੧੪॥