ਨਟ ਅਸਟਪਦੀਆ ਮਹਲਾ

ਸਤਿਗੁਰ ਪ੍ਰਸਾਦਿ

ਰਾਮ ਮੇਰੇ ਮਨਿ ਤਨਿ ਨਾਮੁ ਅਧਾਰੇ

ਖਿਨੁ ਪਲੁ ਰਹਿ ਸਕਉ ਬਿਨੁ ਸੇਵਾ ਮੈ ਗੁਰਮਤਿ ਨਾਮੁ ਸਮੑਾਰੇ ॥੧॥ ਰਹਾਉ

ਹਰਿ ਹਰਿ ਹਰਿ ਹਰਿ ਹਰਿ ਮਨਿ ਧਿਆਵਹੁ ਮੈ ਹਰਿ ਹਰਿ ਨਾਮੁ ਪਿਆਰੇ

ਦੀਨ ਦਇਆਲ ਭਏ ਪ੍ਰਭ ਠਾਕੁਰ ਗੁਰ ਕੈ ਸਬਦਿ ਸਵਾਰੇ ॥੧॥

ਮਧਸੂਦਨ ਜਗਜੀਵਨ ਮਾਧੋ ਮੇਰੇ ਠਾਕੁਰ ਅਗਮ ਅਪਾਰੇ

ਇਕ ਬਿਨਉ ਬੇਨਤੀ ਕਰਉ ਗੁਰ ਆਗੈ ਮੈ ਸਾਧੂ ਚਰਨ ਪਖਾਰੇ ॥੨॥

ਸਹਸ ਨੇਤ੍ਰ ਨੇਤ੍ਰ ਹੈ ਪ੍ਰਭ ਕਉ ਪ੍ਰਭ ਏਕੋ ਪੁਰਖੁ ਨਿਰਾਰੇ

ਸਹਸ ਮੂਰਤਿ ਏਕੋ ਪ੍ਰਭੁ ਠਾਕੁਰੁ ਪ੍ਰਭੁ ਏਕੋ ਗੁਰਮਤਿ ਤਾਰੇ ॥੩॥

ਗੁਰਮਤਿ ਨਾਮੁ ਦਮੋਦਰੁ ਪਾਇਆ ਹਰਿ ਹਰਿ ਨਾਮੁ ਉਰਿ ਧਾਰੇ

ਹਰਿ ਹਰਿ ਕਥਾ ਬਨੀ ਅਤਿ ਮੀਠੀ ਜਿਉ ਗੂੰਗਾ ਗਟਕ ਸਮੑਾਰੇ ॥੪॥

ਰਸਨਾ ਸਾਦ ਚਖੈ ਭਾਇ ਦੂਜੈ ਅਤਿ ਫੀਕੇ ਲੋਭ ਬਿਕਾਰੇ

ਜੋ ਗੁਰਮੁਖਿ ਸਾਦ ਚਖਹਿ ਰਾਮ ਨਾਮਾ ਸਭ ਅਨ ਰਸ ਸਾਦ ਬਿਸਾਰੇ ॥੫॥

ਗੁਰਮਤਿ ਰਾਮ ਨਾਮੁ ਧਨੁ ਪਾਇਆ ਸੁਣਿ ਕਹਤਿਆ ਪਾਪ ਨਿਵਾਰੇ

ਧਰਮ ਰਾਇ ਜਮੁ ਨੇੜਿ ਆਵੈ ਮੇਰੇ ਠਾਕੁਰ ਕੇ ਜਨ ਪਿਆਰੇ ॥੬॥

ਸਾਸ ਸਾਸ ਸਾਸ ਹੈ ਜੇਤੇ ਮੈ ਗੁਰਮਤਿ ਨਾਮੁ ਸਮੑਾਰੇ

ਸਾਸੁ ਸਾਸੁ ਜਾਇ ਨਾਮੈ ਬਿਨੁ ਸੋ ਬਿਰਥਾ ਸਾਸੁ ਬਿਕਾਰੇ ॥੭॥

ਕ੍ਰਿਪਾ ਕ੍ਰਿਪਾ ਕਰਿ ਦੀਨ ਪ੍ਰਭ ਸਰਨੀ ਮੋ ਕਉ ਹਰਿ ਜਨ ਮੇਲਿ ਪਿਆਰੇ

ਨਾਨਕ ਦਾਸਨਿ ਦਾਸੁ ਕਹਤੁ ਹੈ ਹਮ ਦਾਸਨ ਕੇ ਪਨਿਹਾਰੇ ॥੮॥੧॥

ਨਟ ਮਹਲਾ

ਰਾਮ ਹਮ ਪਾਥਰ ਨਿਰਗੁਨੀਆਰੇ

ਕ੍ਰਿਪਾ ਕ੍ਰਿਪਾ ਕਰਿ ਗੁਰੂ ਮਿਲਾਏ ਹਮ ਪਾਹਨ ਸਬਦਿ ਗੁਰ ਤਾਰੇ ॥੧॥ ਰਹਾਉ

ਸਤਿਗੁਰ ਨਾਮੁ ਦ੍ਰਿੜਾਏ ਅਤਿ ਮੀਠਾ ਮੈਲਾਗਰੁ ਮਲਗਾਰੇ

ਨਾਮੈ ਸੁਰਤਿ ਵਜੀ ਹੈ ਦਹ ਦਿਸਿ ਹਰਿ ਮੁਸਕੀ ਮੁਸਕ ਗੰਧਾਰੇ ॥੧॥

ਤੇਰੀ ਨਿਰਗੁਣ ਕਥਾ ਕਥਾ ਹੈ ਮੀਠੀ ਗੁਰਿ ਨੀਕੇ ਬਚਨ ਸਮਾਰੇ

ਗਾਵਤ ਗਾਵਤ ਹਰਿ ਗੁਨ ਗਾਏ ਗੁਨ ਗਾਵਤ ਗੁਰਿ ਨਿਸਤਾਰੇ ॥੨॥

ਬਿਬੇਕੁ ਗੁਰੂ ਗੁਰੂ ਸਮਦਰਸੀ ਤਿਸੁ ਮਿਲੀਐ ਸੰਕ ਉਤਾਰੇ

ਸਤਿਗੁਰ ਮਿਲਿਐ ਪਰਮ ਪਦੁ ਪਾਇਆ ਹਉ ਸਤਿਗੁਰ ਕੈ ਬਲਿਹਾਰੇ ॥੩॥

ਪਾਖੰਡ ਪਾਖੰਡ ਕਰਿ ਕਰਿ ਭਰਮੇ ਲੋਭੁ ਪਾਖੰਡੁ ਜਗਿ ਬੁਰਿਆਰੇ

ਹਲਤਿ ਪਲਤਿ ਦੁਖਦਾਈ ਹੋਵਹਿ ਜਮਕਾਲੁ ਖੜਾ ਸਿਰਿ ਮਾਰੇ ॥੪॥

ਉਗਵੈ ਦਿਨਸੁ ਆਲੁ ਜਾਲੁ ਸਮੑਾਲੈ ਬਿਖੁ ਮਾਇਆ ਕੇ ਬਿਸਥਾਰੇ

ਆਈ ਰੈਨਿ ਭਇਆ ਸੁਪਨੰਤਰੁ ਬਿਖੁ ਸੁਪਨੈ ਭੀ ਦੁਖ ਸਾਰੇ ॥੫॥

ਕਲਰੁ ਖੇਤੁ ਲੈ ਕੂੜੁ ਜਮਾਇਆ ਸਭ ਕੂੜੈ ਕੇ ਖਲਵਾਰੇ

ਸਾਕਤ ਨਰ ਸਭਿ ਭੂਖ ਭੁਖਾਨੇ ਦਰਿ ਠਾਢੇ ਜਮ ਜੰਦਾਰੇ ॥੬॥

ਮਨਮੁਖ ਕਰਜੁ ਚੜਿਆ ਬਿਖੁ ਭਾਰੀ ਉਤਰੈ ਸਬਦੁ ਵੀਚਾਰੇ

ਜਿਤਨੇ ਕਰਜ ਕਰਜ ਕੇ ਮੰਗੀਏ ਕਰਿ ਸੇਵਕ ਪਗਿ ਲਗਿ ਵਾਰੇ ॥੭॥

ਜਗੰਨਾਥ ਸਭਿ ਜੰਤ੍ਰ ਉਪਾਏ ਨਕਿ ਖੀਨੀ ਸਭ ਨਥਹਾਰੇ

ਨਾਨਕ ਪ੍ਰਭੁ ਖਿੰਚੈ ਤਿਵ ਚਲੀਐ ਜਿਉ ਭਾਵੈ ਰਾਮ ਪਿਆਰੇ ॥੮॥੨॥