ਮਾਲੀ ਗਉੜਾ ਮਹਲਾ

ਸਭਿ ਸਿਧ ਸਾਧਿਕ ਮੁਨਿ ਜਨਾ ਮਨਿ ਭਾਵਨੀ ਹਰਿ ਧਿਆਇਓ

ਅਪਰੰਪਰੋ ਪਾਰਬ੍ਰਹਮੁ ਸੁਆਮੀ ਹਰਿ ਅਲਖੁ ਗੁਰੂ ਲਖਾਇਓ ॥੧॥ ਰਹਾਉ

ਹਮ ਨੀਚ ਮਧਿਮ ਕਰਮ ਕੀਏ ਨਹੀ ਚੇਤਿਓ ਹਰਿ ਰਾਇਓ

ਹਰਿ ਆਨਿ ਮੇਲਿਓ ਸਤਿਗੁਰੂ ਖਿਨੁ ਬੰਧ ਮੁਕਤਿ ਕਰਾਇਓ ॥੧॥

ਪ੍ਰਭਿ ਮਸਤਕੇ ਧੁਰਿ ਲੀਖਿਆ ਗੁਰਮਤੀ ਹਰਿ ਲਿਵ ਲਾਇਓ

ਪੰਚ ਸਬਦ ਦਰਗਹ ਬਾਜਿਆ ਹਰਿ ਮਿਲਿਓ ਮੰਗਲੁ ਗਾਇਓ ॥੨॥

ਪਤਿਤ ਪਾਵਨੁ ਨਾਮੁ ਨਰਹਰਿ ਮੰਦਭਾਗੀਆਂ ਨਹੀ ਭਾਇਓ

ਤੇ ਗਰਭ ਜੋਨੀ ਗਾਲੀਅਹਿ ਜਿਉ ਲੋਨੁ ਜਲਹਿ ਗਲਾਇਓ ॥੩॥

ਮਤਿ ਦੇਹਿ ਹਰਿ ਪ੍ਰਭ ਅਗਮ ਠਾਕੁਰ ਗੁਰ ਚਰਨ ਮਨੁ ਮੈ ਲਾਇਓ

ਹਰਿ ਰਾਮ ਨਾਮੈ ਰਹਉ ਲਾਗੋ ਜਨ ਨਾਨਕ ਨਾਮਿ ਸਮਾਇਓ ॥੪॥੩॥

ਮਾਲੀ ਗਉੜਾ ਮਹਲਾ

ਮੇਰਾ ਮਨੁ ਰਾਮ ਨਾਮਿ ਰਸਿ ਲਾਗਾ

ਕਮਲ ਪ੍ਰਗਾਸੁ ਭਇਆ ਗੁਰੁ ਪਾਇਆ ਹਰਿ ਜਪਿਓ ਭ੍ਰਮੁ ਭਉ ਭਾਗਾ ॥੧॥ ਰਹਾਉ

ਭੈ ਭਾਇ ਭਗਤਿ ਲਾਗੋ ਮੇਰਾ ਹੀਅਰਾ ਮਨੁ ਸੋਇਓ ਗੁਰਮਤਿ ਜਾਗਾ

ਕਿਲਬਿਖ ਖੀਨ ਭਏ ਸਾਂਤਿ ਆਈ ਹਰਿ ਉਰ ਧਾਰਿਓ ਵਡਭਾਗਾ ॥੧॥

ਮਨਮੁਖੁ ਰੰਗੁ ਕਸੁੰਭੁ ਹੈ ਕਚੂਆ ਜਿਉ ਕੁਸਮ ਚਾਰਿ ਦਿਨ ਚਾਗਾ

ਖਿਨ ਮਹਿ ਬਿਨਸਿ ਜਾਇ ਪਰਤਾਪੈ ਡੰਡੁ ਧਰਮ ਰਾਇ ਕਾ ਲਾਗਾ ॥੨॥

ਸਤਸੰਗਤਿ ਪ੍ਰੀਤਿ ਸਾਧ ਅਤਿ ਗੂੜੀ ਜਿਉ ਰੰਗੁ ਮਜੀਠ ਬਹੁ ਲਾਗਾ

ਕਾਇਆ ਕਾਪਰੁ ਚੀਰ ਬਹੁ ਫਾਰੇ ਹਰਿ ਰੰਗੁ ਲਹੈ ਸਭਾਗਾ ॥੩॥

ਹਰਿ ਚਾਰ੍ਹਿਓ ਰੰਗੁ ਮਿਲੈ ਗੁਰੁ ਸੋਭਾ ਹਰਿ ਰੰਗਿ ਚਲੂਲੈ ਰਾਂਗਾ

ਜਨ ਨਾਨਕੁ ਤਿਨ ਕੇ ਚਰਨ ਪਖਾਰੈ ਜੋ ਹਰਿ ਚਰਨੀ ਜਨੁ ਲਾਗਾ ॥੪॥੪॥

ਮਾਲੀ ਗਉੜਾ ਮਹਲਾ

ਮੇਰੇ ਮਨ ਭਜੁ ਹਰਿ ਹਰਿ ਨਾਮੁ ਗੁਪਾਲਾ

ਮੇਰਾ ਮਨੁ ਤਨੁ ਲੀਨੁ ਭਇਆ ਰਾਮ ਨਾਮੈ ਮਤਿ ਗੁਰਮਤਿ ਰਾਮ ਰਸਾਲਾ ॥੧॥ ਰਹਾਉ

ਗੁਰਮਤਿ ਨਾਮੁ ਧਿਆਈਐ ਹਰਿ ਹਰਿ ਮਨਿ ਜਪੀਐ ਹਰਿ ਜਪਮਾਲਾ

ਜਿਨੑ ਕੈ ਮਸਤਕਿ ਲੀਖਿਆ ਹਰਿ ਮਿਲਿਆ ਹਰਿ ਬਨਮਾਲਾ ॥੧॥

ਜਿਨੑ ਹਰਿ ਨਾਮੁ ਧਿਆਇਆ ਤਿਨੑ ਚੂਕੇ ਸਰਬ ਜੰਜਾਲਾ

ਤਿਨੑ ਜਮੁ ਨੇੜਿ ਆਵਈ ਗੁਰਿ ਰਾਖੇ ਹਰਿ ਰਖਵਾਲਾ ॥੨॥

ਹਮ ਬਾਰਿਕ ਕਿਛੂ ਜਾਣਹੂ ਹਰਿ ਮਾਤ ਪਿਤਾ ਪ੍ਰਤਿਪਾਲਾ

ਕਰੁ ਮਾਇਆ ਅਗਨਿ ਨਿਤ ਮੇਲਤੇ ਗੁਰਿ ਰਾਖੇ ਦੀਨ ਦਇਆਲਾ ॥੩॥

ਬਹੁ ਮੈਲੇ ਨਿਰਮਲ ਹੋਇਆ ਸਭ ਕਿਲਬਿਖ ਹਰਿ ਜਸਿ ਜਾਲਾ

ਮਨਿ ਅਨਦੁ ਭਇਆ ਗੁਰੁ ਪਾਇਆ ਜਨ ਨਾਨਕ ਸਬਦਿ ਨਿਹਾਲਾ ॥੪॥੫॥