ਮਾਰੂ ਮਹਲਾ

ਮਿਲਿ ਮਾਤ ਪਿਤਾ ਪਿੰਡੁ ਕਮਾਇਆ

ਤਿਨਿ ਕਰਤੈ ਲੇਖੁ ਲਿਖਾਇਆ

ਲਿਖੁ ਦਾਤਿ ਜੋਤਿ ਵਡਿਆਈ

ਮਿਲਿ ਮਾਇਆ ਸੁਰਤਿ ਗਵਾਈ ॥੧॥

ਮੂਰਖ ਮਨ ਕਾਹੇ ਕਰਸਹਿ ਮਾਣਾ

ਉਠਿ ਚਲਣਾ ਖਸਮੈ ਭਾਣਾ ॥੧॥ ਰਹਾਉ

ਤਜਿ ਸਾਦ ਸਹਜ ਸੁਖੁ ਹੋਈ

ਘਰ ਛਡਣੇ ਰਹੈ ਕੋਈ

ਕਿਛੁ ਖਾਜੈ ਕਿਛੁ ਧਰਿ ਜਾਈਐ

ਜੇ ਬਾਹੁੜਿ ਦੁਨੀਆ ਆਈਐ ॥੨॥

ਸਜੁ ਕਾਇਆ ਪਟੁ ਹਢਾਏ

ਫੁਰਮਾਇਸਿ ਬਹੁਤੁ ਚਲਾਏ

ਕਰਿ ਸੇਜ ਸੁਖਾਲੀ ਸੋਵੈ

ਹਥੀ ਪਉਦੀ ਕਾਹੇ ਰੋਵੈ ॥੩॥

ਘਰ ਘੁੰਮਣਵਾਣੀ ਭਾਈ

ਪਾਪ ਪਥਰ ਤਰਣੁ ਜਾਈ

ਭਉ ਬੇੜਾ ਜੀਉ ਚੜਾਊ

ਕਹੁ ਨਾਨਕ ਦੇਵੈ ਕਾਹੂ ॥੪॥੨॥

ਮਾਰੂ ਮਹਲਾ ਘਰੁ

ਕਰਣੀ ਕਾਗਦੁ ਮਨੁ ਮਸਵਾਣੀ ਬੁਰਾ ਭਲਾ ਦੁਇ ਲੇਖ ਪਏ

ਜਿਉ ਜਿਉ ਕਿਰਤੁ ਚਲਾਏ ਤਿਉ ਚਲੀਐ ਤਉ ਗੁਣ ਨਾਹੀ ਅੰਤੁ ਹਰੇ ॥੧॥

ਚਿਤ ਚੇਤਸਿ ਕੀ ਨਹੀ ਬਾਵਰਿਆ

ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ

ਜਾਲੀ ਰੈਨਿ ਜਾਲੁ ਦਿਨੁ ਹੂਆ ਜੇਤੀ ਘੜੀ ਫਾਹੀ ਤੇਤੀ

ਰਸਿ ਰਸਿ ਚੋਗ ਚੁਗਹਿ ਨਿਤ ਫਾਸਹਿ ਛੂਟਸਿ ਮੂੜੇ ਕਵਨ ਗੁਣੀ ॥੨॥

ਕਾਇਆ ਆਰਣੁ ਮਨੁ ਵਿਚਿ ਲੋਹਾ ਪੰਚ ਅਗਨਿ ਤਿਤੁ ਲਾਗਿ ਰਹੀ

ਕੋਇਲੇ ਪਾਪ ਪੜੇ ਤਿਸੁ ਊਪਰਿ ਮਨੁ ਜਲਿਆ ਸੰਨੑੀ ਚਿੰਤ ਭਈ ॥੩॥

ਭਇਆ ਮਨੂਰੁ ਕੰਚਨੁ ਫਿਰਿ ਹੋਵੈ ਜੇ ਗੁਰੁ ਮਿਲੈ ਤਿਨੇਹਾ

ਏਕੁ ਨਾਮੁ ਅੰਮ੍ਰਿਤੁ ਓਹੁ ਦੇਵੈ ਤਉ ਨਾਨਕ ਤ੍ਰਿਸਟਸਿ ਦੇਹਾ ॥੪॥੩॥

ਮਾਰੂ ਮਹਲਾ

ਬਿਮਲ ਮਝਾਰਿ ਬਸਸਿ ਨਿਰਮਲ ਜਲ ਪਦਮਨਿ ਜਾਵਲ ਰੇ

ਪਦਮਨਿ ਜਾਵਲ ਜਲ ਰਸ ਸੰਗਤਿ ਸੰਗਿ ਦੋਖ ਨਹੀ ਰੇ ॥੧॥

ਦਾਦਰ ਤੂ ਕਬਹਿ ਜਾਨਸਿ ਰੇ

ਭਖਸਿ ਸਿਬਾਲੁ ਬਸਸਿ ਨਿਰਮਲ ਜਲ ਅੰਮ੍ਰਿਤੁ ਲਖਸਿ ਰੇ ॥੧॥ ਰਹਾਉ

ਬਸੁ ਜਲ ਨਿਤ ਵਸਤ ਅਲੀਅਲ ਮੇਰ ਚਚਾ ਗੁਨ ਰੇ

ਚੰਦ ਕੁਮੁਦਨੀ ਦੂਰਹੁ ਨਿਵਸਸਿ ਅਨਭਉ ਕਾਰਨਿ ਰੇ ॥੨॥

ਅੰਮ੍ਰਿਤ ਖੰਡੁ ਦੂਧਿ ਮਧੁ ਸੰਚਸਿ ਤੂ ਬਨ ਚਾਤੁਰ ਰੇ

ਅਪਨਾ ਆਪੁ ਤੂ ਕਬਹੁ ਛੋਡਸਿ ਪਿਸਨ ਪ੍ਰੀਤਿ ਜਿਉ ਰੇ ॥੩॥

ਪੰਡਿਤ ਸੰਗਿ ਵਸਹਿ ਜਨ ਮੂਰਖ ਆਗਮ ਸਾਸ ਸੁਨੇ

ਅਪਨਾ ਆਪੁ ਤੂ ਕਬਹੁ ਛੋਡਸਿ ਸੁਆਨ ਪੂਛਿ ਜਿਉ ਰੇ ॥੪॥

ਇਕਿ ਪਾਖੰਡੀ ਨਾਮਿ ਰਾਚਹਿ ਇਕਿ ਹਰਿ ਹਰਿ ਚਰਣੀ ਰੇ

ਪੂਰਬਿ ਲਿਖਿਆ ਪਾਵਸਿ ਨਾਨਕ ਰਸਨਾ ਨਾਮੁ ਜਪਿ ਰੇ ॥੫॥੪॥

ਮਾਰੂ ਮਹਲਾ

ਸਲੋਕੁ

ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਨੀ ਮਨੁ ਲਾਗ

ਅਠਸਠਿ ਤੀਰਥ ਨਾਮੁ ਪ੍ਰਭ ਨਾਨਕ ਜਿਸੁ ਮਸਤਕਿ ਭਾਗ ॥੧॥

ਸਬਦੁ

ਸਖੀ ਸਹੇਲੀ ਗਰਬਿ ਗਹੇਲੀ

ਸੁਣਿ ਸਹ ਕੀ ਇਕ ਬਾਤ ਸੁਹੇਲੀ ॥੧॥

ਜੋ ਮੈ ਬੇਦਨ ਸਾ ਕਿਸੁ ਆਖਾ ਮਾਈ

ਹਰਿ ਬਿਨੁ ਜੀਉ ਰਹੈ ਕੈਸੇ ਰਾਖਾ ਮਾਈ ॥੧॥ ਰਹਾਉ

ਹਉ ਦੋਹਾਗਣਿ ਖਰੀ ਰੰਞਾਣੀ

ਗਇਆ ਸੁ ਜੋਬਨੁ ਧਨ ਪਛੁਤਾਣੀ ॥੨॥

ਤੂ ਦਾਨਾ ਸਾਹਿਬੁ ਸਿਰਿ ਮੇਰਾ

ਖਿਜਮਤਿ ਕਰੀ ਜਨੁ ਬੰਦਾ ਤੇਰਾ ॥੩॥

ਭਣਤਿ ਨਾਨਕੁ ਅੰਦੇਸਾ ਏਹੀ

ਬਿਨੁ ਦਰਸਨ ਕੈਸੇ ਰਵਉ ਸਨੇਹੀ ॥੪॥੫॥