ਮਾਰੂ ਮਹਲਾ

ਮੁਲ ਖਰੀਦੀ ਲਾਲਾ ਗੋਲਾ ਮੇਰਾ ਨਾਉ ਸਭਾਗਾ

ਗੁਰ ਕੀ ਬਚਨੀ ਹਾਟਿ ਬਿਕਾਨਾ ਜਿਤੁ ਲਾਇਆ ਤਿਤੁ ਲਾਗਾ ॥੧॥

ਤੇਰੇ ਲਾਲੇ ਕਿਆ ਚਤੁਰਾਈ

ਸਾਹਿਬ ਕਾ ਹੁਕਮੁ ਕਰਣਾ ਜਾਈ ॥੧॥ ਰਹਾਉ

ਮਾ ਲਾਲੀ ਪਿਉ ਲਾਲਾ ਮੇਰਾ ਹਉ ਲਾਲੇ ਕਾ ਜਾਇਆ

ਲਾਲੀ ਨਾਚੈ ਲਾਲਾ ਗਾਵੈ ਭਗਤਿ ਕਰਉ ਤੇਰੀ ਰਾਇਆ ॥੨॥

ਪੀਅਹਿ ਪਾਣੀ ਆਣੀ ਮੀਰਾ ਖਾਹਿ ਪੀਸਣ ਜਾਉ

ਪਖਾ ਫੇਰੀ ਪੈਰ ਮਲੋਵਾ ਜਪਤ ਰਹਾ ਤੇਰਾ ਨਾਉ ॥੩॥

ਲੂਣ ਹਰਾਮੀ ਨਾਨਕੁ ਲਾਲਾ ਬਖਸਿਹਿ ਤੁਧੁ ਵਡਿਆਈ

ਆਦਿ ਜੁਗਾਦਿ ਦਇਆਪਤਿ ਦਾਤਾ ਤੁਧੁ ਵਿਣੁ ਮੁਕਤਿ ਪਾਈ ॥੪॥੬॥

ਮਾਰੂ ਮਹਲਾ

ਕੋਈ ਆਖੈ ਭੂਤਨਾ ਕੋ ਕਹੈ ਬੇਤਾਲਾ

ਕੋਈ ਆਖੈ ਆਦਮੀ ਨਾਨਕੁ ਵੇਚਾਰਾ ॥੧॥

ਭਇਆ ਦਿਵਾਨਾ ਸਾਹ ਕਾ ਨਾਨਕੁ ਬਉਰਾਨਾ

ਹਉ ਹਰਿ ਬਿਨੁ ਅਵਰੁ ਜਾਨਾ ॥੧॥ ਰਹਾਉ

ਤਉ ਦੇਵਾਨਾ ਜਾਣੀਐ ਜਾ ਭੈ ਦੇਵਾਨਾ ਹੋਇ

ਏਕੀ ਸਾਹਿਬ ਬਾਹਰਾ ਦੂਜਾ ਅਵਰੁ ਜਾਣੈ ਕੋਇ ॥੨॥

ਤਉ ਦੇਵਾਨਾ ਜਾਣੀਐ ਜਾ ਏਕਾ ਕਾਰ ਕਮਾਇ

ਹੁਕਮੁ ਪਛਾਣੈ ਖਸਮ ਕਾ ਦੂਜੀ ਅਵਰ ਸਿਆਣਪ ਕਾਇ ॥੩॥

ਤਉ ਦੇਵਾਨਾ ਜਾਣੀਐ ਜਾ ਸਾਹਿਬ ਧਰੇ ਪਿਆਰੁ

ਮੰਦਾ ਜਾਣੈ ਆਪ ਕਉ ਅਵਰੁ ਭਲਾ ਸੰਸਾਰੁ ॥੪॥੭॥

ਮਾਰੂ ਮਹਲਾ

ਇਹੁ ਧਨੁ ਸਰਬ ਰਹਿਆ ਭਰਪੂਰਿ

ਮਨਮੁਖ ਫਿਰਹਿ ਸਿ ਜਾਣਹਿ ਦੂਰਿ ॥੧॥

ਸੋ ਧਨੁ ਵਖਰੁ ਨਾਮੁ ਰਿਦੈ ਹਮਾਰੈ

ਜਿਸੁ ਤੂ ਦੇਹਿ ਤਿਸੈ ਨਿਸਤਾਰੈ ॥੧॥ ਰਹਾਉ

ਇਹੁ ਧਨੁ ਜਲੈ ਤਸਕਰੁ ਲੈ ਜਾਇ

ਇਹੁ ਧਨੁ ਡੂਬੈ ਇਸੁ ਧਨ ਕਉ ਮਿਲੈ ਸਜਾਇ ॥੨॥

ਇਸੁ ਧਨ ਕੀ ਦੇਖਹੁ ਵਡਿਆਈ

ਸਹਜੇ ਮਾਤੇ ਅਨਦਿਨੁ ਜਾਈ ॥੩॥

ਇਕ ਬਾਤ ਅਨੂਪ ਸੁਨਹੁ ਨਰ ਭਾਈ

ਇਸੁ ਧਨ ਬਿਨੁ ਕਹਹੁ ਕਿਨੈ ਪਰਮ ਗਤਿ ਪਾਈ ॥੪॥

ਭਣਤਿ ਨਾਨਕੁ ਅਕਥ ਕੀ ਕਥਾ ਸੁਣਾਏ

ਸਤਿਗੁਰੁ ਮਿਲੈ ਇਹੁ ਧਨੁ ਪਾਏ ॥੫॥੮॥