ਮਾਰੂ ਮਹਲਾ

ਆਵਣ ਜਾਣਾ ਨਾ ਥੀਐ ਨਿਜ ਘਰਿ ਵਾਸਾ ਹੋਇ

ਸਚੁ ਖਜਾਨਾ ਬਖਸਿਆ ਆਪੇ ਜਾਣੈ ਸੋਇ ॥੧॥

ਮਨ ਹਰਿ ਜੀਉ ਚੇਤਿ ਤੂ ਮਨਹੁ ਤਜਿ ਵਿਕਾਰ

ਗੁਰ ਕੈ ਸਬਦਿ ਧਿਆਇ ਤੂ ਸਚਿ ਲਗੀ ਪਿਆਰੁ ॥੧॥ ਰਹਾਉ

ਐਥੈ ਨਾਵਹੁ ਭੁਲਿਆ ਫਿਰਿ ਹਥੁ ਕਿਥਾਊ ਪਾਇ

ਜੋਨੀ ਸਭਿ ਭਵਾਈਅਨਿ ਬਿਸਟਾ ਮਾਹਿ ਸਮਾਇ ॥੨॥

ਵਡਭਾਗੀ ਗੁਰੁ ਪਾਇਆ ਪੂਰਬਿ ਲਿਖਿਆ ਮਾਇ

ਅਨਦਿਨੁ ਸਚੀ ਭਗਤਿ ਕਰਿ ਸਚਾ ਲਏ ਮਿਲਾਇ ॥੩॥

ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਨਦਰਿ ਕਰੇਇ

ਨਾਨਕ ਨਾਮਿ ਵਡਿਆਈਆ ਜੈ ਭਾਵੈ ਤੈ ਦੇਇ ॥੪॥੨॥

ਮਾਰੂ ਮਹਲਾ

ਪਿਛਲੇ ਗੁਨਹ ਬਖਸਾਇ ਜੀਉ ਅਬ ਤੂ ਮਾਰਗਿ ਪਾਇ

ਹਰਿ ਕੀ ਚਰਣੀ ਲਾਗਿ ਰਹਾ ਵਿਚਹੁ ਆਪੁ ਗਵਾਇ ॥੧॥

ਮੇਰੇ ਮਨ ਗੁਰਮੁਖਿ ਨਾਮੁ ਹਰਿ ਧਿਆਇ

ਸਦਾ ਹਰਿ ਚਰਣੀ ਲਾਗਿ ਰਹਾ ਇਕ ਮਨਿ ਏਕੈ ਭਾਇ ॥੧॥ ਰਹਾਉ

ਨਾ ਮੈ ਜਾਤਿ ਪਤਿ ਹੈ ਨਾ ਮੈ ਥੇਹੁ ਥਾਉ

ਸਬਦਿ ਭੇਦਿ ਭ੍ਰਮੁ ਕਟਿਆ ਗੁਰਿ ਨਾਮੁ ਦੀਆ ਸਮਝਾਇ ॥੨॥

ਇਹੁ ਮਨੁ ਲਾਲਚ ਕਰਦਾ ਫਿਰੈ ਲਾਲਚਿ ਲਾਗਾ ਜਾਇ

ਧੰਧੈ ਕੂੜਿ ਵਿਆਪਿਆ ਜਮ ਪੁਰਿ ਚੋਟਾ ਖਾਇ ॥੩॥

ਨਾਨਕ ਸਭੁ ਕਿਛੁ ਆਪੇ ਆਪਿ ਹੈ ਦੂਜਾ ਨਾਹੀ ਕੋਇ

ਭਗਤਿ ਖਜਾਨਾ ਬਖਸਿਓਨੁ ਗੁਰਮੁਖਾ ਸੁਖੁ ਹੋਇ ॥੪॥੩॥

ਮਾਰੂ ਮਹਲਾ

ਸਚਿ ਰਤੇ ਸੇ ਟੋਲਿ ਲਹੁ ਸੇ ਵਿਰਲੇ ਸੰਸਾਰਿ

ਤਿਨ ਮਿਲਿਆ ਮੁਖੁ ਉਜਲਾ ਜਪਿ ਨਾਮੁ ਮੁਰਾਰਿ ॥੧॥

ਬਾਬਾ ਸਾਚਾ ਸਾਹਿਬੁ ਰਿਦੈ ਸਮਾਲਿ

ਸਤਿਗੁਰੁ ਅਪਨਾ ਪੁਛਿ ਦੇਖੁ ਲੇਹੁ ਵਖਰੁ ਭਾਲਿ ॥੧॥ ਰਹਾਉ

ਇਕੁ ਸਚਾ ਸਭ ਸੇਵਦੀ ਧੁਰਿ ਭਾਗਿ ਮਿਲਾਵਾ ਹੋਇ

ਗੁਰਮੁਖਿ ਮਿਲੇ ਸੇ ਵਿਛੁੜਹਿ ਪਾਵਹਿ ਸਚੁ ਸੋਇ ॥੨॥

ਇਕਿ ਭਗਤੀ ਸਾਰ ਜਾਣਨੀ ਮਨਮੁਖ ਭਰਮਿ ਭੁਲਾਇ

ਓਨਾ ਵਿਚਿ ਆਪਿ ਵਰਤਦਾ ਕਰਣਾ ਕਿਛੂ ਜਾਇ ॥੩॥

ਜਿਸੁ ਨਾਲਿ ਜੋਰੁ ਚਲਈ ਖਲੇ ਕੀਚੈ ਅਰਦਾਸਿ

ਨਾਨਕ ਗੁਰਮੁਖਿ ਨਾਮੁ ਮਨਿ ਵਸੈ ਤਾ ਸੁਣਿ ਕਰੇ ਸਾਬਾਸਿ ॥੪॥੪॥